ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਮਾਮਲਾ: ਐੱਸਐੱਸਪੀ ਤੇ ਡੀਸੀ ਦਫ਼ਤਰ ਦੇ ਘਿਰਾਓ ਲਈ ਲਾਮਬੰਦੀ

07:19 AM Mar 29, 2024 IST
ਪਿੰਡ ਅਕਲੀਆ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਨਜੀਤ ਸਿੰਘ ਧਨੇਰ।

ਸ਼ੰਗਾਰਾ ਸਿੰਘ ਅਕਲੀਆ
ਜੋਗਾ, 28 ਮਾਰਚ
ਪਿੰਡ ਕੁਲਰੀਆਂ ਦੇ ਆਬਾਦਕਾਰ ਕਿਸਾਨਾਂ ਦੇ ਜ਼ਮੀਨੀ ਘੋਲ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਆਉਣ ਵਾਲੀ 2 ਅਪਰੈਲ ਨੂੰ ਮਾਨਸਾ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਕਪਤਾਨ ਅਤੇ ਡਿਪਟੀ ਕਮਿਸ਼ਨਰ ਮਾਨਸਾ ਦੇ ਦੋਵੇ ਦਫ਼ਤਰਾਂ ਦਾ ਇੱਕ ਰੋਜ਼ਾ ਘਿਰਾਓ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਅੱਜ ਪਿੰਡਾਂ ਅਕਲੀਆ, ਰੜ੍ਹ, ਰੱਲਾ, ਅਤਲਾ ਕਲਾਂ, ਅਨਪਗੜ੍ਹ, ਅਲੀਸ਼ੇਰ ਵਿੱਚ ਵੱਡੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਅਤੇ ਔਰਤਾਂ ਸ਼ਾਮਲ ਹੋਈਆਂ। ‘ਪੰਜਾਬੀ ਟ੍ਰਿਬਿਊਨ” ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਆਬਾਦਕਾਰ ਕਿਸਾਨਾਂ ਨੂੰ ਹੱਕ ਦਿਵਾਉਣ ਲਈ ਅਤੇ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਉੱਪ ਪੁਲੀਸ ਕਪਤਾਨ ਬੁਢਲਾਡਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ ਹੈ ਜਿਸ ਵਿੱਚ ਜਥੇਬੰਦੀ ਵੱਲੋਂ ਅਨੇਕਾਂ ਸ਼ਾਂਤਮਈ ਜਥੇਬੰਧਕ ਐਕਸ਼ਨ ਕੀਤੇ ਜਾ ਚੁੱਕੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਉਪਰੰਤ ਇਸ ਮਸਲੇ ਉੱਤੇ ਸ਼ਜਿਸੀ ਚੁੱਪ ਵੱਟੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਸ਼ਹਿ ਉੱਤੇ ਜ਼ਿਲ੍ਹਾ ਪ੍ਰਸ਼ਾਸਨ, ਭੂ-ਮਾਫੀਆ ਨਾਲ ਮਿਲਕੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਲਈ ਉਤਾਰੂ ਹੈ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਸਮੇਤ ਬਲਾਕ ਅਤੇ ਪਿੰਡਾਂ ਦੀਆਂ ਕਮੇਟੀਆਂ ਦੇ ਮੈਂਬਰਾਂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement