ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੈਂਡ ਪੂਲਿੰਗ ਨੀਤੀ ਪੰਜਾਬ ਦੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗੀ: ਵੜਿੰਗ

04:47 PM Jun 03, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ

Advertisement

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ "ਲੈਂਡ ਪੂਲਿੰਗ" ਨੀਤੀ ਵਿਰੁੱਧ ਆਪਣਾ ਇਤਰਾਜ਼ ਦੁਹਰਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਇਹ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗੀ। ਇਸ ਦੌਰਾਨ ਵੜਿੰਗ ਨੇ ਪਾਰਟੀ ਆਗੂਆਂ ਨੂੰ ਕਾਂਗਰਸ ਵਿੱਚ ਦੁਬਾਰਾ ਸ਼ਾਮਲ ਕਰਨ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਕੋਈ ਮਤਭੇਦ ਨਹੀਂ ਹਨ ਅਤੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਹੈ।

ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ 'ਹਲਕਾ ਕੋਆਰਡੀਨੇਟਰਾਂ' ਦੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ ਵੜਿੰਗ ਨੇ ਕਿਹਾ ਕਿ 'ਲੈਂਡ ਪੂਲਿੰਗ' ਨੀਤੀ ਸਿਰਫ ਪੈਸਾ ਇਕੱਠਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 24,000 ਏਕੜ ਖੇਤੀਬਾੜੀ ਜ਼ਮੀਨ ਐਕੁਆਇਰ ਕਰਨ ਨਾਲ ਸੂਬੇ ਦੀ ਖੇਤੀਬਾੜੀ ਆਰਥਿਕਤਾ ਹਿੱਲ ਜਾਵੇਗੀ, ਜੋ ਕਿ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਮੁੱਚੀ ਆਰਥਿਕਤਾ, ਵਪਾਰ ਅਤੇ ਉਦਯੋਗ ਖੇਤੀਬਾੜੀ ’ਤੇ ਨਿਰਭਰ ਕਰਦਾ ਹੈ।

Advertisement

Advertisement