ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਨੂੰ ਮਿਲੇਗਾ ਦੁੱਗਣਾ ਮੁਆਵਜ਼ਾ
06:54 AM Feb 07, 2025 IST
Advertisement
ਚੰਡੀਗੜ੍ਹ:
Advertisement
ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੀ ਜ਼ਮੀਨ ਮਾਲਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਦੁਰ ਦੁੱਗਣੀ ਕਰ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਰਦਿਆਂ ਕਿਹਾ ਕਿ ਨਵੀਂ ਨੀਤੀ ਤਹਿਤ ਟਾਵਰ ਬੇਸ ਏਰੀਆ ਦਾ ਮੁਆਵਜ਼ਾ ਹੁਣ ਜ਼ਮੀਨ ਦੀ ਕੀਮਤ ਦਾ 200 ਫੀਸਦੀ ਹੋਵੇਗਾ। ਪਹਿਲਾਂ ਇਹ ਮੁਆਵਜ਼ਾ 85 ਪ੍ਰਤੀਸ਼ਤ ਤੱਕ ਸੀਮਤ ਸੀ। ਬਿਜਲੀ ਮੰਤਰੀ ਨੇ ਕਿਹਾ ਕਿ ਰਾਈਟ-ਆਫ-ਵੇਅ (ਆਰਓਡਬਲਿਊ) ਕੋਰੀਡੋਰ ਲਈ ਮੁਆਵਜ਼ੇ ਦੀ ਰਕਮ ਵਿੱਚ 15 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦਾ ਫੈਸਲਾ ਕਰਦੇ ਸਮੇਂ ਜ਼ਮੀਨ ਦਾ ਮੁੱਲ ਜ਼ਿਲ੍ਹਾ ਮੈਜਿਸਟਰੇਟ, ਜ਼ਿਲ੍ਹਾ ਕੁਲੈਕਟਰ ਜਾਂ ਡਿਪਟੀ ਕਮਿਸ਼ਨਰ ਵੱਲੋਂ ਨਿਰਧਾਰਤ ਸਰਕਲ ਰੇਟ ਜਾਂ ਮਾਰਕੀਟ ਰੇਟ ਅਨੁਸਾਰ ਹੋਵੇਗਾ। -ਟਨਸ
Advertisement
Advertisement
Advertisement