ਛੋਟੇ ਸਾਹਿਬਜ਼ਾਦਿਆਂ ਦੀ ਯਾਦ ’ਚ ਲੰਗਰ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 25 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਦੇ ਬਲੀਦਾਨ ਦੀ ਯਾਦ ਵਿਚ ਲਾਡਵਾ ਸ਼ਾਹਬਾਦ ਰੋਡ ’ਤੇ ਸੂਜਰਾ ਬੱਸ ਅੱਡੇ ’ਤੇ ਗੁਰਦੁਆਰਾ ਸ੍ਰੀ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਂਵੀ ਵੱਲੋਂ ਰਾਹਗੀਰਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਖੁਦ ਸੇਵਾਦਾਰਾਂ ਨਾਲ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਤੋਂ ਪ੍ਰੇਰਨਾ ਲੈ ਕੇ ਸਾਨੂੰ ਆਪਣੇ ਬੱਚਿਆਂ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਲੈ ਕੇ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋਣ। ਇਸ ਮੌਕੇ ਕਾਫ਼ੀ ਗਿਣਤੀ ਵਿੱਚ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ। ਇਸ ਮੌਕੇ ਅਮਰਿੰਦਰ ਸਿੰਘ ਸ਼ਿਕਾਗੋ ਅਮਰੀਕਾ, ਹਰਪ੍ਰੀਤ ਸਿੰਘ ਚੀਮਾ, ਬਲਕਾਰ ਸਿੰਘ, ਬਲਬੀਰ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਮਨਪ੍ਰੀਤ ਸਿੰਘ, ਹਰਭਜਨ ਸਿੰਘ, ਰੋਸ਼ਨ ਲਾਲ, ਜਰਨੈਲ ਸਿੰਘ, ਸੁਰਜੀਤ ਸਿੰਘ, ਜਗਦੇਵ ਸਿੰਘ ਹਾਜ਼ਰ ਸਨ।