ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਲੰਗਰ ਦੀ ਸੇਵਾ ਸ਼ੁਰੂ

11:09 AM Sep 15, 2024 IST
ਲੰਗਰ ਦੀ ਸ਼ੁਰੂਆਤ ਕਰਦੇ ਹੋਏ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਆਨੰਦਪੁਰ ਸਾਹਿਬ ਵਾਲੇ ਅਤੇ ਬਾਬਾ ਗੁਰਨਾਮ ਸਿੰਘ ਯੂਪੀ ਵਾਲੇ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 14 ਸਤੰਬਰ
ਬਾਬਾ ਤਾਰਾ ਸਿੰਘ ਜੀ ਸੰਪਰਦਾਇ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਗੁਰੂ ਅਮਰਦਾਸ ਜੀ ਦੇ ਸ਼ਤਾਬਦੀ ਸਮਾਗਮਾਂ ਮੌਕੇ ਵੱਖ-ਵੱਖ ਤਰ੍ਹਾਂ ਦੇ ਲੰਗਰ ਸ਼ੁਰੂ ਕੀਤੇ ਗਏ। ਇਸ ਮੌਕੇ ਬਾਬਾ ਗੁਰਨਾਮ ਸਿੰਘ ਯੂਪੀ ਵਾਲਿਆਂ ਵੱਲੋਂ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਆਨੰਦਪੁਰ ਸਾਹਿਬ ਵਾਲਿਆ ਦੀ ਹਾਜ਼ਰੀ ਵਿੱਚ ਅਰਦਾਸ ਉਪਰੰਤ ਜੈਕਾਰਿਆ ਦੀ ਗੂੰਜ ਵਿੱਚ ਲੰਗਰ ਸੇਵਾ ਸ਼ੁਰੂ ਕੀਤੀ ਗਈ।
ਇਸ ਮੌਕੇ ਬਾਬਾ ਗੁਰਨਾਮ ਸਿੰਘ ਯੂਪੀ ਵਾਲਿਆਂ ਆਖਿਆ ਕਿ ਸੰਗਤਾਂ ਗੁਰੂ ਅਮਰਦਾਸ ਜੀ ਦੀ 450 ਸਾਲਾ ਸ਼ਤਾਬਦੀ ਸਮਾਗਮ ਵਿੱਚ ਹਾਜ਼ਰੀ ਭਰਨ। ਇਸ ਮੌਕੇ ਬਾਬਾ ਦਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ 15 ਤੋਂ 18 ਸਤੰਬਰ ਤੱਕ ਗੁਰੂ ਪਾਤਸ਼ਾਹ ਦੀਆਂ ਮਨਾਈਆਂ ਜਾ ਰਹੀਆਂ ਸ਼ਤਾਬਦੀਆਂ ਦੌਰਾਨ ਸੰਗਤ ਲਈ ਲੰਗਰ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਸੰਤ ਬਾਬਾ ਘੋਲਾ ਸਿੰਘ ਜੀ ਸੰਪਰਦਾਇ ਸਰਹਾਲੀ ਸਾਹਿਬ ਅਤੇ ਬਾਬਾ ਗੁਰਨਾਮ ਸਿੰਘ ਯੂਪੀ ਵਾਲੇ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿੱਚ ਲਗਾਤਾਰ ਹਾਜ਼ਰ ਰਹਿਣਗੇ।

Advertisement

Advertisement