For the best experience, open
https://m.punjabitribuneonline.com
on your mobile browser.
Advertisement

ਸਾਹਿਤ ਸਿਰਜਣਾ ਮੰਚ ਵੱਲੋਂ ਭਾਸ਼ਾ ਕਨਵੈਨਸ਼ਨ

08:51 AM Mar 13, 2024 IST
ਸਾਹਿਤ ਸਿਰਜਣਾ ਮੰਚ ਵੱਲੋਂ ਭਾਸ਼ਾ ਕਨਵੈਨਸ਼ਨ
ਸਮਾਗਮ ਵਿੱਚ ਪੁਸਤਕ ‘ਦੁੱਲਾ ਭੱਟੀ’ ਲੋਕ ਅਰਪਣ ਕਰਦੇ ਹੋਏ ਪ੍ਰਬੰਧਕ। -ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 12 ਮਾਰਚ
ਇੱਥੇ ਸਾਹਿਤ ਸਿਰਜਣਾ ਮੰਚ ਵੱਲੋਂ ਸ਼ਸ਼ੀ ਬਾਲਾ ਦੀ ਅਗਵਾਈ ਹੇਠ ਅੱਜ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿੱਚ ਭਾਸ਼ਾ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਮੁੱਖ ਬੁਲਾਰੇ ਵਜੋਂ ਭਾਸ਼ਾ ਵਿਗਿਆਨੀ ਜੰਗ ਸਿੰਘ ਫੱਟੜ ਨੇ ਸ਼ਮੂਲੀਅਤ ਕੀਤੀ।
ਕਨਵੈਨਸ਼ਨ ਦੌਰਾਨ ਉਨ੍ਹਾਂ ਨੇ ਗੁਰਮੁਖੀ ਲਿਪੀ ਦੀ ਵਰਤੋਂ ਲਈ ਸੁਝਾਅ ਪੇਸ਼ ਕੀਤੇ। ਸਮਾਗਮ ਵਿੱਚ ਪ੍ਰਿੰਸੀਪਲ ਕਮਲਜੀਤ ਸਿੰਘ ਟਿੱਬਾ, ਰਾਜ ਕੁਮਾਰ ਬੀਐੱਮ ਪੰਜਾਬੀ ਸੰਗਰੂਰ ਅਤੇ ਗੁਰਬਾਣੀ ਵਿਆਕਰਨ ਦੇ ਵਿਦਵਾਨ ਨਿਹਾਲ ਸਿੰਘ ਮਾਨ ਨੇ ਵਿਸ਼ੇਸ਼ ਬੁਲਾਰਿਆਂ ਵੱਜੋ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਲੋਕ-ਬੋਲੀਆਂ ਅਤੇ ਮਲਵਈ ਗਿੱਧੇ ਦੀ ਪੁਨਰ-ਸੁਰਜੀਤੀ ਲਈ ਪੂਰੀ ਦੁਨੀਆਂ ਵਿੱਚ ਨਾਮਣਾ ਖੱਟਣ ਵਾਲੇ ਦਲਬਾਰ ਸਿੰਘ ਚੱਠੇ ਸੇਖਵਾਂ ਦੀ ਪੁਸਤਕ ‘ਦੁੱਲਾ-ਭੱਟੀ’ ਵੀ ਲੋਕ ਅਰਪਣ ਕੀਤੀ ਗਈ।
ਪੰਜਾਬੀ ਸਾਹਿਤ ਸਭਾ ਧੂਰੀ ਦੇ ਜਰਨਲ ਸਕੱਤਰ ਚਰਨਜੀਤ ਸਿੰਘ ਮੀਮਸਾ ਅਤੇ ਪ੍ਰਧਾਨ ਮੂਲ ਚੰਦ ਸ਼ਰਮਾ ਵੀ ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ’ਤੇ ਸ਼ਾਮਲ ਹੋਏ। ਅੰਤ ਵਿੱਚ ਅੰਤਰ-ਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਦੇ ਪ੍ਰਧਾਨ ਕੁਲਵੰਤ ਖਨੌਰੀ ਅਤੇ ਪ੍ਰਬੰਧਕਾਂ ਵੱਲੋਂ ਪਹੁੰਚੇ ਵਿਦਵਾਨਾਂ ਦਾ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਜੰਟੀ ਬੇਤਾਬ ਨੇ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×