ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਮੁਕਾਬਲੇ ਕਰਵਾਏ

07:19 AM Aug 09, 2024 IST
ਇਨਾਮ ਵੰਡਣ ਦੀ ਰਸਮ ਅਦਾ ਕਰਦੇ ਹੋਏ ਡਾਇਰੈਕਟਰ ਜਸਵੰਤ ਜ਼ਫ਼ਰ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 8 ਅਗਸਤ
ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੈਟ੍ਰਿਕ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵੇਲੇ ਇਨਾਮ ਵੰਡਣ ਦੀ ਰਸਮ ਅਦਾ ਕਰਨ ਤੋਂ ਬਾਅਦ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੇ ਬੱਚਿਆਂ ਦੀ ਹੌਸਲਾ- ਅਫ਼ਜ਼ਾਈ ਕੀਤੀ ਤੇ ਕਿਹਾ ਛੋਟੇ ਮੁਕਾਬਲੇ ਹੀ ਵੱਡੇ ਮੁਕਾਬਲੇ ਜਿੱਤਣ ਦਾ ਆਧਾਰ ਬਣਦੇ ਹਨ। ਇਸ ਸਮਾਗਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ) ਪਰਮਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਸ਼ਾਮਲ ਸਨ। ਲੇਖ ਰਚਨਾ ਵੰਨਗੀ ਵਿੱਚੋਂ ਪਹਿਲਾ ਸਥਾਨ ਸਹਿਜਪ੍ਰੀਤ ਕੌਰ, ਅਕਾਲ ਅਕੈਡਮੀ, ਸਿਊਣਾ, ਦੂਜਾ ਸਥਾਨ ਅਮਿਤੋਜ ਕੌਰ, ਅਕਾਲ ਅਕੈਡਮੀ ਸਿਊਣਾ ਅਤੇ ਤੀਜਾ ਸਥਾਨ ਜਸ਼ਨਪ੍ਰੀਤ ਕੌਰ ਹਾਈ ਸਕੂਲ ਰੱਖੜਾ ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਜਸਮੀਤ ਕੌਰ, ਭਾਈ ਕਾਹਨ ਸਿੰਘ ਸਕਲੂ ਲੜਕੀਆਂ ਨਾਭਾ, ਦੂਜਾ ਸਥਾਨ ਨਿਕਿਤਾ ਯਾਦਵ, ਹਾਈ ਸਕੂਲ ਪਟਿਆਲਾ ਕੈਂਟ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ, ਪੁਲੀਸ ਡੀਏਵੀਪਬਲਿਕ ਸਕੂਲ ਦਦਹੇੜਾ ਨੇ ਹਾਸਲ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਦੇਵੀਪ੍ਰਭਾ ਮਿਸ਼ਰਾ ਸਕੂਲ ਪੁਰਾਣੀ ਪੁਲੀਸ ਲਾਈਨ ਪਟਿਆਲਾ, ਦੂਜਾ ਸਥਾਨ ਜਸ਼ਨਪ੍ਰੀਤ ਕੌਰ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪਟਿਆਲਾ ਅਤੇ ਤੀਜਾ ਸਥਾਨ ਅਲੀਸ਼ਾ ਸਰਕਾਰੀ ਹਾਈ ਸਕੂਲ ਬਰਸਟ ਪਟਿਆਲਾ ਨੇ ਪ੍ਰਾਪਤ ਕੀਤਾ।

Advertisement

Advertisement