For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਭਾਸ਼ਾ ਸੈਮੀਨਾਰ 20 ਨੂੰ

07:38 AM Oct 18, 2024 IST
ਬਠਿੰਡਾ ਵਿੱਚ ਭਾਸ਼ਾ ਸੈਮੀਨਾਰ 20 ਨੂੰ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 17 ਅਕਤੂਬਰ
ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਸਾਹਿਤ ਸਿਰਜਣਾ ਮੰਚ ਬਠਿੰਡਾ ਵੱਲੋਂ 20 ਅਕਤੂਬਰ ਨੂੰ ਇੱਥੇ ਟੀਚਰਜ਼ ਹੋਮ ਵਿੱਚ ਭਾਸ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਕਨਵੀਨਰ ਸੁਰਿੰਦਰਪ੍ਰੀਤ ਘਣੀਆਂ ਅਤੇ ਮੰਚ ਦੇ ਜਰਨਲ ਸਕੱਤਰ ਜਗਨ ਨਾਥ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਦੀਪਕ ਮਨਮੋਹਨ ਸਿੰਘ ਅਤੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਤਸਵਿੰਦਰ ਸਿੰਘ ਮਾਨ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ, ਹਰਮੰਦਰ ਸਿੰਘ ਬਰਾੜ, ਸਾਬਕਾ ਪ੍ਰਧਾਨ, ਬੀਪੀਈਓ ਐਸੋਸੀਏਸ਼ਨ, ਪੰਜਾਬ ਅਤੇ ਵਿਸ਼ੇਸ਼ ਮਹਿਮਾਨ ਬੂਟਾ ਸਿੰਘ ਚੌਹਾਨ ਮੈਂਬਰ, ਗਵਰਨਿੰਗ ਕੌਂਸਲ, ਭਾਰਤੀ ਸਾਹਿਤ ਅਕਾਦਮੀ, ਨਵੀਂ ਦਿੱਲੀ ਸ਼ਾਮਲ ਹੋਣਗੇ। ਸੈਮੀਨਾਰ ਦਾ ਵਿਸ਼ਾ ‘ਵਿਸ਼ਵ ਬਾਜ਼ਾਰ ਅਤੇ ਪੰਜਾਬੀ ਭਾਸ਼ਾ’ ਹੋਵੇਗਾ।

Advertisement

Advertisement
Advertisement
Author Image

sukhwinder singh

View all posts

Advertisement