ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵਾਂਸ਼ਹਿਰ ਦੇ ਜੰਗਲਾਤ ਖੇਤਰ ’ਚੋਂ ਹਥਿਆਰਾਂ ਦਾ ਵੱਡਾ ਜ਼ਖ਼ੀਰਾ ਬਰਾਮਦ

10:41 AM May 06, 2025 IST
featuredImage featuredImage
ਨਵਾਂਸ਼ਹਿਰ ਦੇ ਜੰਗਲਾਤ ਖੇਤਰ ’ਚੋਂ ਬਰਾਮਦ ਹਥਿਆਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਮਈ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਇੱਕ ਸਾਂਝੇ ਆਪਰੇਸ਼ਨ ਤਹਿਤ ਐੱਸਬੀਐੱਸ ਨਗਰ (ਨਵਾਂਸ਼ਹਿਰ) ਦੇ ਜੰਗਲਾਤ ਖੇਤਰ ਵਿੱਚੋਂ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ।

Advertisement

 

Advertisement

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਰੈਕੇਟ ਪਰੋਪੈਲਡ ਗ੍ਰਨੇਡ (ਆਰਪੀਜੀ), ਦੋ ਇੰਪਰੋਵਾਈਜ਼ ਐਕਸਪਲੋਸਿਵ ਡਿਵਾਈਸ (ਆਈਈਡੀ), ਪੀ 86 ਕਿਸਮ ਦੇ ਪੰਜ ਗ੍ਰਨੇਡ ਅਤੇ ਇੱਕ ਵਾਇਰਲੈਸ ਕੰਮਿਊਨੀਕੇਸ਼ਨ ਸੈੱਟ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਸਰਹੱਦ ਪਾਰੋਂ ਪਾਕਿਸਤਾਨ ਖੁਫੀਆ ਏਜੰਸੀ ਆਈਐੱਸਆਈ ਵੱਲੋਂ ਕਰਾਸ ਬਾਰਡਰ ਦਹਿਸ਼ਤਗਰਦੀ ਨੈੱਟਵਰਕ ਦਾ ਇੱਕ ਵੱਡਾ ਹਿੱਸਾ ਹੈ, ਜਿਸ ਦਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਪੁਲੀਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐੱਸਬੀਐਸ ਨਗਰ ਦੇ ਟਿੱਬਾ ਕੁਲਾਰ ਰੋਡ ਨੇੜੇ ਜੰਗਲਾਤ ਖੇਤਰ ਵਿੱਚੋਂ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਵੱਲੋਂ ਅਤਿਵਾਦੀ ਸੰਗਠਨ ਦੇ ਸਹਿਯੋਗ ਨਾਲ ਇੱਥੇ ਸਲੀਪਰ ਸੈੱਲ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਤੇ ਅਗਲੇਰੀ ਜਾਂਚ ਜਾਰੀ ਹੈ।

Advertisement