ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਪਵਾੜਾ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਤੇ ਨਸ਼ੀਲਾ ਪਦਾਰਥ ਬਰਾਮਦ

10:16 PM Jul 26, 2020 IST

ਸ੍ਰੀਨਗਰ, 26 ਜੁਲਾਈ

Advertisement

ਸੁਰੱਖਿਆ ਬਲਾਂ ਨੇ ਐਤਵਾਰ ਨੂੰ ਕੁਪਵਾੜਾ ਜ਼ਿਲ੍ਹੇ ਵਿਚ ਨਸ਼ਿਆਂ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 10 ਕਿੱਲੋ ਬਰਾਊਨ ਸ਼ੂਗਰ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਧਨਾ ਪਾਸ ਚੋਟੀ ਦੀ ਚੈਕਿੰਗ ਦੌਰਾਨ ਸੁਰੱਖਿਆ ਬਲਾਂ ਨੇ ਦੋ ਵਾਹਨਾਂ ਵਿਚੋਂ ਨਸ਼ੀਲਾ ਪਦਾਰਥ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋਨੋਂ ਵਾਹਨਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ 10 ਕਿਲੋ ਨਸ਼ੀਲਾ ਪਦਾਰਥ, ਇਕ ਏ ਕੇ 47 ਰਾਈਫਲ, ਚਾਰ ਮੈਗਜ਼ੀਨ, 76 ਕਾਰਤੂਸ, ਦੋ ਪਿਸਤੌਲਾਂ, 90 ਹੋਰ ਕਾਰਤੂਸ ਅਤੇ 20 ਗ੍ਰੇਨੇਡ ਬਰਾਮਦ ਕੀਤੀ ਹਨ।

ਇਸੇ ਤਰ੍ਹਾਂ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਇਕ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਟਿਕਾਣਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਦਾਚੂ ਖੇਤਰ ਦੇ ਇੱਕ ਬਾਗ਼ ਵਿੱਚ ਸੀ। ਇਥੋਂ ਸੁਰੱਖਿਆ ਬਲਾਂ ਨੂੰ ਦੋ ਯੂਬੀਜੀਐਲ ਗ੍ਰੇਨੇਡ, ਤਿੰਨ ਹਥਗੋਲੇ, ਇਕ ਏ ਕੇ 47 ਮੈਗਜ਼ੀਨ, 20  ਏ ਕੇ ਕਾਰਤੂਸ ਅਤੇ ਇਕ ਆਈਸੀਐਮ ਰੇਡੀਓ ਸੈੱਟ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

 

 

 

Advertisement
Tags :
ਹਥਿਆਰਕੁਪਵਾੜਾਨਸ਼ੀਲਾਪਦਾਰਥਬਰਾਮਦਭਾਰੀਮਾਤਰਾਵਿੱਚ