For the best experience, open
https://m.punjabitribuneonline.com
on your mobile browser.
Advertisement

ਪੁਲਵਾਮਾ ਮੁਕਾਬਲੇ ’ਚ ਲਸ਼ਕਰ ਦਾ ਅਤਿਵਾਦੀ ਹਲਾਕ

07:54 AM Apr 12, 2024 IST
ਪੁਲਵਾਮਾ ਮੁਕਾਬਲੇ ’ਚ ਲਸ਼ਕਰ ਦਾ ਅਤਿਵਾਦੀ ਹਲਾਕ
Advertisement

ਸ੍ਰੀਨਗਰ, 11 ਅਪਰੈਲ
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਪਿਛਲੇ ਤਿੰਨ ਮਹੀਨੇ ਤੋਂ ਵੀ ਵੱਧ ਸਮੇਂ ਵਿੱਚ ਜੰਮੂ ਕਸ਼ਮੀਰ ’ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਹੋਇਆ ਇਹ ਪਹਿਲਾ ਮੁਕਾਬਲਾ ਹੈ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ’ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਰਾਜਪੁਰਾ ਇਲਾਕੇ ਦੇ ਪਿੰਡ ਫਰੈਸੀਪੁਰਾ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਸ ਨੇ ਦੱਸਿਆ ਕਿ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੇ ਜਾਣ ਤੋਂ ਬਾਅਦ ਇਹ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਤਬਦੀਲ ਹੋ ਗਈ। ਪੁਲੀਸ ਨੇ ਕਿਹਾ ਕਿ ਮੁਕਾਬਲੇ ਵਿੱਚ ਇਕ ਅਤਿਵਾਦੀ ਹਲਾਕ ਹੋ ਗਿਆ। ਉਸ ਨੇ ਦੱਸਿਆ ਕਿ ਹਲਾਕ ਹੋਏ ਅਤਿਵਾਦੀ ਦੀ ਪਛਾਣ ਸ੍ਰੀਨਗਰ ਦੇ ਵਸਨੀਕ ਦਾਨਿਸ਼ ਸ਼ੇਖ ਨਾਂ ਦੇ ਅਤਿਵਾਦੀ ਵਜੋਂ ਹੋਈ ਹੈ। ਉਹ ਟੀਆਰਐੱਫ ਨਾਲ ਸਬੰਧ ਰੱਖਦਾ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×