For the best experience, open
https://m.punjabitribuneonline.com
on your mobile browser.
Advertisement

ਕਿਸਾਨ ਕਰਮਜੀਤ ਸਿੰਘ ਨੂੰ ਲਾਲ ਸਲਾਮ ਦੇ ਨਾਅਰਿਆਂ ਨਾਲ ਅੰਤਿਮ ਵਿਦਾਇਗੀ

07:24 AM Apr 25, 2024 IST
ਕਿਸਾਨ ਕਰਮਜੀਤ ਸਿੰਘ ਨੂੰ ਲਾਲ ਸਲਾਮ ਦੇ ਨਾਅਰਿਆਂ ਨਾਲ ਅੰਤਿਮ ਵਿਦਾਇਗੀ
ਕਿਸਾਨ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਇਗੀ ਦਿੰਦੇ ਹੋਏ ਕਿਸਾਨ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਅਪਰੈਲ
ਇੱਥੋਂ ਨੇੜਲੇ ਪਿੰਡ ਸੰਗਤਪੁਰਾ ਵਿੱਚ ਅੱਜ ਕਿਸਾਨੀ ਸੰਘਰਸ਼ ਦੇ ਸ਼ਹੀਦ ਕਰਮਜੀਤ ਸਿੰਘ ਦਾ ਲਾਲ ਸਲਾਮ ਦੇ ਨਾਅਰੇ ਲਾਉਂਦਿਆਂ ਅੰਤਿਮ ਸੰਸਕਾਰ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 11 ਅਪਰੈਲ ਨੂੰ ਸੁਨਾਮ ਸਾਇਲੋ ਅੱਗੇ ਮੰਡੀਆਂ ਦੇ ਨਿੱਜੀਕਰਨ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜਾਰੀ ਧਰਨੇ ਦੌਰਾਨ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦਾ ਸਿਹਤ ਵਿਗੜ ਗਈ। ਇਸ ਦੌਰਾਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕਿਸਾਨ ਜਥੇਬੰਦੀ ਨੇ 12 ਅਪਰੈਲ ਤੋਂ ਕਿਸਾਨ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ, ਦਸ ਲੱਖ ਰੁਪਏ ਮੁਆਵਜ਼ਾ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਸਬੰਧੀ ਐੱਸਡੀਐੱਮ ਦਫ਼ਤਰ ਲਹਿਰਾਗਾਗਾ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਲੰਘੀ 23 ਅਪਰੈਲ ਨੂੰ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੀਆਂ ਮੰਗਾਂ ਮੰਨੇ ਜਾਣ ’ਤੇ ਧਰਨਾ ਖ਼ਤਮ ਕੀਤਾ ਗਿਆ ਅਤੇ ਅੱਜ ਸ਼ਹੀਦ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦੇ ਪੋਸਟਮਾਰਟਮ ਮਗਰੋਂ ਜਥੇਬੰਦੀਆਂ ਦੀਆਂ ਰਸਮਾਂ ਅਨੁਸਾਰ ਝੰਡਾ ਮਾਰਚ ਮਗਰੋਂ ਸਸਕਾਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜ਼ਿਲ੍ਹਾ ਜਰਨਲ ਸਕੱਤਰ ਦਲਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਚੰਗਾਲੀਵਾਲਾ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਹਾਦਰ ਸਿੰਘ ਭੁਟਾਲ ਖੁਰਦ ਨਿੱਕਾ ਸਿੰਘ ਸੰਗਤੀਵਾਲਾ, ਭੁਪਿੰਦਰ ਪਾਲ ਸ਼ਰਮਾ ਲਹਿਰਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਰਾਮਚੰਦ ਚੋਟੀਆਂ ਅਤੇ ਗੁਰਜੰਟ ਸਿੰਘ ਸੰਗਤਪੁਰਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×