ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਅਮਰ ਸਿੰਘ ਭੈਰੋਮਾਜਰੇ ਵਾਲਿਆਂ ਦੀ ਅੰਤਿਮ ਅਰਦਾਸ

07:38 AM Jul 04, 2024 IST
ਅੰਤਿਮ ਅਰਦਾਸ ਮੌਕੇ ਕੀਰਤਨ ਕਰਦੇ ਹੋਏ ਬਾਬਾ ਸੁਖਵੀਰ ਸਿੰਘ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਜੁਲਾਈ
ਇੱਥੇ ਅੱਜ ਸੰਤ ਅਮਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਪਿੰਡ ਭੈਰੋਮਾਜਰਾ ਵਿਖੇ ਹੋਈ। ਇਸ ਦੌਰਾਨ ਕੀਰਤਨ ਦਰਬਾਰ ਵੀ ਕਰਵਾਇਆ ਗਿਆ । ਅੰਤਿਮ ਅਰਦਾਸ ਸਮੇਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਇਸ ਮੌਕੇ ਪਿੰਡ ਭੈਰੋਮਾਜਰਾ ਦੇ ਵਾਸੀਆਂ, ਸੰਤ ਸਮਾਜ ਅਤੇ ਸੰਗਤ ਵੱਲੋਂ ਬਾਬਾ ਸੁਖਪਾਲ ਸਿੰਘ ਨੂੰ ਦਸਤਾਰ ਦੇ ਕੇ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਕੀਰਤਨੀ ਜਥੇ ਵਿੱਚ ਸ਼ਾਮਲ ਬਾਬਾ ਸੁਖਵੀਰ ਸਿੰਘ ਕੰਧੋਲਾ, ਬਾਬਾ ਗੁਰਮੇਲ ਸਿੰਘ, ਬਾਬਾ ਗੁਲਾਬ ਸਿੰਘ, ਬਾਬਾ ਸੁਰਜਨ ਸਿੰਘ ਫੂਲ ਵਾਲੇ, ਭੁਪਿੰਦਰ ਸਿੰਘ ਸੰਗਤਪੁਰਾ, ਬਾਬਾ ਮਨੀ ਸਿੰਘ, ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਪਹਿਲਾਂ ਪਿੰਡ ਵਾਸੀਆਂ, ਸੰਗਤ, ਸੰਤ ਸਮਾਜ ਵੱਲੋਂ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਬਾਬਾ ਸੁਖਪਾਲ ਸਿੰਘ ਨੂੰ ਸੰਗਤ ਦੀ ਸਹਿਮਤੀ ਨਾਲ ਦਸਤਾਰ ਭੇਟ ਕਰ ਕੇ ਮੁੱਖ ਸੇਵਾਦਾਰ ਥਾਪਿਆ। ਸਟੇਜ ਸਕੱਤਰ ਦੀ ਸੇਵਾ ਗੁਰਮੁੱਖ ਸਿੰਘ ਲੌਂਗੀਆਂ ਨੇ ਨਿਭਾਈ।
ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ, ਸਾਬਕਾ ਮੁੱਖ ਮੰਤਰੀ ਦੇ ਪੁੱਤਰ ਨਵਜੀਤ ਸਿੰਘ ਨਵੀ, ਬਲਵਿੰਦਰ ਸਿੰਘ ਠੇਕੇਦਾਰ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਬਾਬਾ ਜੋਗਿੰਦਰ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਹਰਕਰਨ ਸਿੰਘ ਲੌਂਗੀਆ, ਬਲਵੀਰ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ, ਮਨਜੀਤ ਸਿੰਘ, ਬਹਾਦਰ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

Advertisement

Advertisement
Advertisement