ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਮਾਮਲੇ ’ਚ ਮਰਹੂਮ ਕੌਂਸਲਰ ਦਾ ਪੁੱਤਰ ਕਾਬੂ

09:55 PM Jun 29, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 24 ਜੂਨ

ਪੁਲੀਸ ਦੇ ਸੀਆਈਏ ਸਟਾਫ ਨੇ ਕਤਲ ਕੀਤੇ ਗਏ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਪੁੱਤਰ ਅਭਿਰਾਜ ਸਿੰਘ ਉਰਫ਼ ਅਭੀ ਪਹਿਲਵਾਨ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਨੇ 3 ਜੂਨ ਨੂੰ ਲੋਹਗੜ੍ਹ ਇਲਾਕੇ ਵਿੱਚ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਉਸ ਵੇਲੇ ਤੋਂ ਹੀ ਫਰਾਰ ਸੀ। ਪੁਲੀਸ ਨੇ ਉਸ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤਿਆ ਗਿਆ ਪਿਸਤੌਲ ਬਰਾਮਦ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਪੰਜ ਸਾਥੀਆਂ ਮੋਹਨ ਸਿੰਘ, ਕਰਨ, ਸਾਹਿਲ, ਕਾਕੂ ਤੋਂ ਇਲਾਵਾ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਜੰਮੂ ਕਸ਼ਮੀਰ ਭੱਜ ਗਿਆ ਸੀ। ਜਦੋਂ ਉਹ ਸ਼ਹਿਰ ਪਰਤਿਆ ਤਾਂ ਉਸ ਨੂੰ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕਰ ਲਿਆ ਗਿਆ।

Advertisement

Advertisement
Tags :
ਕਾਬੂਕੌਂਸਲਰਪੁੱਤਰਮਰਹੂਮਮਾਮਲੇ
Advertisement