For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ‘ਆਪ’ ਵਰਕਰਾਂ ’ਤੇ ਲਾਠੀਚਾਰਜ

09:00 AM Mar 23, 2024 IST
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ‘ਆਪ’ ਵਰਕਰਾਂ ’ਤੇ ਲਾਠੀਚਾਰਜ
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ’ਤੇ ਪਾਣੀ ਦੀ ਬੁਛਾੜ ਕਰਦੀ ਹੋਈ ਪੁਲੀਸ।
Advertisement

ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 22 ਮਾਰਚ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ‘ਆਪ’ ਕਾਰਕੁਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਉਨ੍ਹਾਂ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਇਸ ਲਾਠੀਚਾਰਜ ਵਿੱਚ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਡਾਕਟਰ ਸੁਸ਼ੀਲ ਗੁਪਤਾ ਅਤੇ ਸੀਨੀਅਰ ਸੂਬਾਈ ਮੀਤ ਪ੍ਰਧਾਨ ਅਨੁਰਾਗ ਢਾਂਡਾ ਸਮੇਤ ਹੋਰ ਕਈ ਆਗੂ ਤੇ ਵਰਕਰ ਜ਼ਖ਼ਮੀ ਹੋ ਗਏ।
ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਪੁਲੀਸ ਦੇ ਲਾਠੀਚਾਰਜ ਕਾਰਨ ਸੈਂਕੜੇ ਵਰਕਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ। ਉਨ੍ਹਾਂ ਨੂੰ ਝੂਠੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ‘ਆਪ’ ਦੇ ਸੀਨੀਅਰ ਸੂਬਾਈ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਧਾਰਮਿਕ ਨਗਰੀ ਕੁਰੂਕਸ਼ੇਤਰ ਅੱਜ ਬੇਇਨਸਾਫ਼ੀ ਅਤੇ ਅੱਤਿਆਚਾਰ ਦਾ ਗਵਾਹ ਬਣ ਚੁੱਕੀ ਹੈ। ਉਨ੍ਹਾਂ ਨੂੰ ਲੋਕਤੰਤਰੀ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦੇ ਸਿਰਾਂ ’ਤੇ ਡੰਡੇ ਮਾਰੇ ਗਏ ਹਨ। ਇਸ ਤਰ੍ਹਾਂ ਦਾ ਜ਼ੁਲਮ ਅਤੇ ਬੇਇਨਸਾਫ਼ੀ ਭਾਜਪਾ ਦੇ ਰਾਜ ਵਿੱਚ ਹੀ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਰਕਾਰੀ ਅਦਾਰਿਆਂ ਤੋਂ ਸਰਕਾਰ ਦੀ ਪਕੜ ਖ਼ਤਮ ਹੋ ਜਾਂਦੀ ਹੈ। ਇਸ ਤੋਂ ਬਾਅਦ ਵੀ ਈਡੀ ਵਰਗੀ ਏਜੰਸੀ ਸਿਆਸੀ ਨਿਰਦੇਸ਼ਾਂ ’ਤੇ ਕੰਮ ਕਰ ਰਹੀ ਹੈ। ਦੇਸ਼ ਤਾਨਾਸ਼ਾਹੀ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਜੇ ਉਹ ਸੋਚ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖ ਕੇ ਉਹ ਚੋਣਾਂ ਜਿੱਤਣਗੇ ਤਾਂ ਇਹ ਭਾਜਪਾ ਦੀ ਗਲਤਫਹਿਮੀ ਹੈ। ਅਰਵਿੰਦ ਕੇਜਰੀਵਾਲ ਇੱਕ ਸੋਚ ਹੈ, ਜੋ ਦੇਸ਼ ਦੇ ਕਰੋੜਾਂ ਲੋਕਾਂ ਵਿੱਚ ਵੱਸਦੀ ਹੈ। ਲੋਕ ਵਿਰੋਧ ਵੀ ਕਰਨਗੇ ਅਤੇ ਭਾਜਪਾ ਦਾ ਸਫਾਇਆ ਵੀ ਕਰ ਦੇਣਗੇ।

Advertisement

ਪ੍ਰਦਰਸ਼ਨਕਾਰੀਆਂ ਨੇ ਵੀ ਪੱਥਰਬਾਜ਼ੀ ਕੀਤੀ: ਐੱਸਪੀ

ਕੁਰੂਕਸ਼ੇਤਰ ਦੇ ਐੱਸਪੀ ਸੁਰਿੰਦਰ ਸਿੰਘ ਭੌਰੀਆ ਨੇ ਮੌਕੇ ’ਤੇ ਪਹੁੰਚ ਕੇ ਕਿਹਾ ਕਿ ਵੀਡੀਓ ਦੇਖ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਐੱਸਪੀ ਨੇ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਪਥਰਾਅ ਕਾਰਨ ਕਈ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਇਸ ਤਰ੍ਹਾਂ ਦਾ ਪ੍ਰਦਰਸ਼ਨ ਜਾਇਜ਼ ਨਹੀਂ ਹੈ।

Advertisement
Author Image

sukhwinder singh

View all posts

Advertisement
Advertisement
×