ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਡੀਟੀਐੱਫ ਵੱਲੋਂ ਨਿਖੇਧੀ

10:25 AM Sep 08, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਸਤੰਬਰ
ਡੀਟੀਐੱਫ ਪੰਜਾਬ ਨੇ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਅਖੌਤੀ ਇਨਕਲਾਬੀ ਸਰਕਾਰ ਦੀਆਂ ਸਿੱਖਿਆ ਵਿਰੋਧੀ ਅਤੇ ਅਧਿਆਪਕ ਵਿਰੋਧੀ ਕਾਰਵਾਈਆਂ ਨੇ ਸਾਫ ਜ਼ਾਹਰ ਕਰ ਦਿੱਤਾ ਹੈ ਕਿ ਇਹ ਸਰਕਾਰ ਕਿਹੋ ਜਿਹਾ ਅਖੌਤੀ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਕੰਪਿਊਟਰ ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵਿੱਚ ਮਰਜ ਹੋਣ ਅਤੇ ਛੇਵੇਂ ਤਨਖਾਹ ਕਮਿਸ਼ਨ ਸਮੇਤ ਹੋਰ ਮੰਗਾਂ ਨੂੰ ਜਾਇਜ਼ ਅਤੇ ਸੰਵਿਧਾਨਿਕ ਮੰਨਦੇ ਹੋਏ ਉਨ੍ਹਾਂ ਦੇ ਸੰਘਰਸ਼ ਦੇ ਨਾਲ ਇਕਜੁੱਟਤਾ ਪ੍ਰਗਟ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਵਿੱਢੇ ਸੰਘਰਸ਼ ਦੀ ਜਿੱਤ ਤੱਕ ਇਨ੍ਹਾਂ ਦਾ ਸਾਥ ਦੇਣ ਦਾ ਐਲਾਨ ਕਰਦੇ ਹਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਵਿੱਤੀ ਅਤੇ ਵਿਭਾਗੀ ਮੰਗਾਂ ’ਤੇ ਸਹਿਮਤੀ ਪ੍ਰਗਟਾਉਣ ਦੇ ਬਾਵਜੂਦ ਅੱਜ ਤੱਕ ਮੰਗਾਂ ਮੰਨਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਅਸਮਰਥ ਰਹੀ ਹੈ।

Advertisement

Advertisement