ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਏਕੇ ਕਲਾਂ ’ਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ

06:39 AM Nov 12, 2024 IST
ਪਿੰਡ ਰਾਏਕੇ ਕਲਾਂ ਦੀ ਮੰਡੀ ’ਚ ਜ਼ਖ਼ਮੀ ਕਿਸਾਨ ਸੱਟਾਂ ਦਿਖਾਉਂਦੇ ਹੋਏ।

* ਕਈ ਕਿਸਾਨ ਆਗੂਆਂ ਦੇ ਸੱਟਾਂ ਲੱਗੀਆਂ

Advertisement

ਮਨੋਜ ਸ਼ਰਮਾ
ਬਠਿੰਡਾ, 11 ਨਵੰਬਰ
ਇਸ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ’ਚ ਅੱਜ ਦੇਰ ਸ਼ਾਮ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਦਾ ਵਿਰੋਧ ਕਰਨ ’ਤੇ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ। ਕਾਰਵਾਈ ਦੌਰਾਨ ਕਈ ਕਿਸਾਨ ਆਗੂਆਂ ਦੇ ਸੱਟਾਂ ਵੀ ਲੱਗੀਆਂ ਹਨ। ਪਿੰਡ ਰਾਏਕੇ ਕਲਾਂ ਦੇ ਖਰੀਦ ਕੇਂਦਰ ’ਚ ਰਾਤ ਲਗਪਗ 8 ਵਜੇ ਕਿਸਾਨਾਂ ਵੱਲੋਂ ਪਨਗਰੇਨ ਅਤੇ ਇੱਕ ਹੋਰ ਖ਼ਰੀਦ ਏਜੰਸੀ ਦੇ ਇੰਸਪੈਕਟਰ ਦਾ ਵਿਰੋਧ ਕਰਨ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਬੀਕੇਯੂ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਝੁੰਬਾ, ਜਗਦੇਵ ਜੋਗੇਵਾਲਾ, ਰਾਮ ਸਿੰਘ ਕੋਟਗੁਰੂ ਦੀ ਅਗਵਾਈ ਹੇਠ ਕਿਸਾਨਾਂ ਨੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਘਿਰਾਓ ਕਰ ਲਿਆ। ਕਿਸਾਨਾਂ ਨੇ ਦੱਸਿਆ ਕਿ ਇੱਕ ਆੜ੍ਹਤੀਏ, ਜੋ ਸ਼ੈਲਰ ਮਾਲਕ ਵੀ ਹੈ, ਵੱਲੋਂ ਕਿਸਾਨਾਂ ਦੇ ਸੁੱਕੇ ਝੋਨੇ ਨੂੰ ਗਿੱਲਾ ਕਹਿ ਕਿ ਲੁੱਟ ਕੀਤੀ ਜਾ ਰਹੀ ਸੀ, ਜਿਸ ਕਾਰਨ ਜਥੇਬੰਦੀ ਨੂੰ ਇੰਸਪੈਕਟਰ ਦਾ ਘਿਰਾਓ ਕਰਨਾ ਪਿਆ ਹੈ। ਜਾਣਕਾਰੀ ਮਿਲਣ ਮਗਰੋਂ ਸਥਿਤੀ ਨੂੰ ਕੰਟਰੋਲ ਕਰਨ ਲਈ ਜਦੋਂ ਨਾਇਬ ਤਹਿਸੀਲਦਾਰ ਵਿਪਨ ਕੁਮਾਰ ਮੌਕੇ ’ਤੇ ਪੁੱਜੇ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਵੀ ਵਿਰੋਧ ਕੀਤਾ। ਇਸ ਮਗਰੋਂ ਮੌਕੇ ’ਤੇ ਪੁੱਜੀ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਜਗਦੇਵ ਸਿੰਘ ਜੋਗੋਵਾਲ, ਰਾਮ ਸਿੰਘ ਕੋਟਗੁਰੂ, ਲਛਮਣ ਸਿੰਘ ਰਾਏਕੇ ਕਲਾਂ ਜ਼ਖ਼ਮੀ ਹੋ ਗਏ। ਉੱਧਰ ਮੰਡੀ ਵਿਚਲੇ ਕਿਸਾਨਾਂ ਨੇ ਦੋਸ਼ ਲਾਇਆ ਕਿ ਝੋਨੇ ’ਤੇ ਦੋ ਕਿੱਲੋ ਕਾਟ ਲਾਈ ਜਾ ਰਹੀ, ਜਿਸ ਕਾਰਨ ਕਿਸਾਨਾਂ ਨੂੰ ਵਿਰੋਧ ਲਈ ਮਜੂਬਰ ਹੋਣਾ ਪਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ।

ਖਰੀਦ ਪ੍ਰਬੰਧ ’ਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ: ਡੀਸੀ

ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਖਿਆ ਕਿ ਕਿਸੇ ਨੂੰ ਵੀ ਖ਼ਰੀਦ ਪ੍ਰਬੰਧਾਂ ਵਿੱਚ ਵਿਘਨ ਪਾਉਣ ਅਤੇ ਕਾਨੂੰਨ ਹੱਥ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਦੂਜੇ ਪਾਸੇ ਪ੍ਰਸ਼ਾਸਨ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ ਐੱਸਡੀਐੱਮ ਬਲਕਰਨ ਸਿੰਘ, ਐੱਸਪੀ ਸਿਟੀ ਨਰਿੰਦਰ ਸਿੰਘ ਅਤੇ ਡੀਐੱਸਪੀ ਹਿਨਾ ਗੁਪਤਾ ਨੇ ਦੇਰ ਸ਼ਾਮ ਤੱਕ ਕਿਸਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਪਰ ਕਿਸਾਨ ਨਮੀ ਚੈੱਕ ਕੀਤੇ ਝੋਨਾ ਵੇਚਣ ਲਈ ਅੜੇ ਰਹੇ, ਜਿਸ ਕਾਰਨ ਹਲਕੀ ਕਾਰਵਾਈ ਕਰਨੀ ਪਈ। ਪ੍ਰਸ਼ਾਸਨ ਨੇ ਦਾਅਵਾ ਕੀਤਾ ਕਿ ਕਾਰਵਾਈ ਦੌਰਾਨ ਏਐੱਸਆਈ ਪਰਮਜੀਤ ਕੁਮਾਰ ਅਤੇ ਕੁਝ ਹੋਰ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਹਨ।

Advertisement

ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ: ਬੀਕੇਯੂ

ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਖ਼ਿਲਾਫ ਰੋਸ ਜਾਹਿਰ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਸਨ ਦਾ ਕਿਸਾਨ ਵਿਰੋਧੀ ਚੇਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਇੱਕ ਪਾਸੇ ਗੱਲਬਾਤ ਦਾ ਦੌਰ ਚੱਲ ਰਿਹਾ ਸੀ ਅਤੇ ਦੂਜੇ ਪਾਸੇ ਲਾਠੀਚਾਰਜ ਕਰ ਦਿੱਤਾ ਗਿਆ, ਜੋ ਬੇਹੱਦ ਮੰਦਭਾਗਾ ਹੈ।’’

Advertisement