ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਆਵਜ਼ੇ ਲਈ ਧਰਨਾ ਦੇ ਰਹੇ ਕਿਸਾਨਾਂ ’ਤੇ ਲਾਠੀਚਾਰਜ

10:49 AM Jul 02, 2023 IST
ਪਿੰਡ ਭੁੱਚੋ ਖੁਰਦ ਵਿੱਚ ਕੌਮੀ ਮਾਰਗ ਤੋਂ ਕਿਸਾਨਾਂ ਨੂੰ ਖਦੇਡ਼ਦੀ ਹੋਈ ਪੁਲੀਸ।

ਪਵਨ ਗੋਇਲ
ਭੁੱਚੋ ਮੰਡੀ, 1 ਜੁਲਾਈ
ਹਾੜ੍ਹੀ ਦੀ ਫ਼ਸਲ ਦੇ ਮੁਆਵਜ਼ੇ ਲਈ ਇੱਕ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਤਿੰਨ ਕਿਸਾਨ ਜਥੇਬੰਦੀਆਂ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਪਿੰਡ ਭੁੱਚੋ ਖੁਰਦ ਵਿੱਚ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਾ ਦਿੱਤਾ। ਇਸ ਦੌਰਾਨ ਪੁਲੀਸ ਨੇ ਜਾਮ ਨੂੰ ਖੁੱਲ੍ਹਵਾਉਣ ਲਈ ਐੱਸਪੀ ਗੁਰਵਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਧਰਨਾਕਾਰੀਆਂ ’ਤੇ ਲਾਠੀਚਾਰਜ ਕੀਤਾ। ਇਹ ਪਹਿਲੀ ਜੂਨ ਤੋਂ ਨਥਾਣਾ ਤਹਿਸੀਲ ਅੱਗੇ ਧਰਨਾ ਦੇ ਰਹੇ ਸਨ, ਜੋ 26 ਜੂਨ ਨੂੰ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਕੋਠੀ ਅੱਗੇ ਤਬਦੀਲ ਕਰ ਦਿੱਤਾ ਗਿਆ ਸੀ। ਅੱਜ ਸਵੇਰੇ ਕਿਸਾਨ ਪਹਿਲਾਂ ਵਿਧਾਇਕ ਦੀ ਕੋਠੀ ਅੱਗੇ ੲਿਕੱਤਰ ਹੋਏ ਤੇ ਮਗਰੋਂ ਉਨ੍ਹਾਂ ਰੋਸ ਮਾਰਚ ਕਰਦਿਆਂ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਜਾਮ ਦਿੱਤਾ। ਜਾਣਕਾਰੀ ਅਨੁਸਾਰ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਸੀ, ਜੋ ਬੇਸਿੱਟਾ ਰਹੀ। ਫੂਲ ਦੇ ਐੱਸਡੀਐੱਮ ਓਮ ਪ੍ਰਕਾਸ਼ ਤੇ ਭੁੱਚੋ ਦੇ ਡੀਐੱਸਪੀ ਰਛਪਾਲ ਸਿੰਘ ਨੇ ਸੋਮਵਾਰ ਨੂੰ ਡੀਸੀ ਨਾਲ ਮੀਟਿੰਗ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਸੀ, ਪਰ ਲਾਠੀਚਾਰਜ ਮਗਰੋਂ ਕਿਸਾਨਾਂ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ। ਜ਼ਿਕਰਯੋਗ ਹੈ ਕਿ ਲਾਠੀਚਾਰਜ ਦੌਰਾਨ ਪੁਲੀਸ ਨੇ ਪਿੰਡ ਗਿੱਦੜ ਤੇ ਪੂਹਲਾ ਦੇ ਛੇ ਕਿਸਾਨਾਂ ਸਮੇਤ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੀ ਮਨਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਇਸ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਪੁਲੀਸ ਦੇ ਜ਼ੋਰ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਦੀ ਇਸ ਕਾਰਵਾਈ ਖ਼ਿਲਾਫ਼ ਕਿਸਾਨ ਜਥੇਬੰਦੀਆਂ ਤਿੱਖਾ ਸੰਘਰਸ਼ ਉਲੀਕਣਗੀਆਂ।

Advertisement

Advertisement
Tags :
ਕਿਸਾਨਾਂਧਰਨਾਮੁਆਵਜ਼ੇਲਾਠੀਚਾਰਜ,
Advertisement