ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਘਰਸ਼ਕਾਰੀਆਂ ’ਤੇ ਲਾਠੀਚਾਰਜ: ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

09:23 AM Nov 24, 2024 IST
ਪਿੰਡ ਢੱਡੇ ਵਿੱਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜਦੇ ਹੋਏ ਕਿਸਾਨ।

ਗੁਰਜੀਤ ਭੁੱਲਰ/ਰਮਨਦੀਪ ਸਿੰਘ
ਰਾਮਪੁਰਾ ਫੂਲ, 23 ਨਵੰਬਰ
ਪਿੰਡ ਦੁੱਨੇਵਾਲਾ ਵਿੱਚ ਜ਼ਮੀਨਾਂ ਦੇ ਮੁਆਵਜ਼ੇ ਲਈ ਸੰਘਰਸ਼ ਕਰ ਰਹੇ ਉਗਰਾਹਾਂ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਉੱਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪਿੰਡ ਢੱਡੇ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਰਾਮਪੁਰਾ ਦੇ ਕਿਸਾਨ ਆਗੂਆਂ ਨੇ ਇਕੱਠੇ ਹੋ ਕੇ ਭਗਵੰਤ ਮਾਨ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪੰਜਾਬ ਵਿੱਚ ਹਰ ਸਾਲ 10 ਹਜ਼ਾਰ ਏਕੜ ਔਸਤ ਜ਼ਮੀਨ ਸੜਕਾਂ ਰਾਹੀਂ ਰੋਕੀ ਜਾ ਰਹੀ ਹੈ। ਪੰਜਾਬ ਦੇ ਬਾਰਡਰਾਂ ਤੋਂ ਵਪਾਰ ਕਰਨ ਦੀ ਬਜਾਇ ਗੁਜਰਾਤ ਦੇ ਬਾਰਡਰਾਂ ਤੋਂ ਵਪਾਰ ਕਰਨ ਲਈ ਇਹ ਵੱਡੀਆਂ ਸੜਕਾਂ ਵਰਤੀਆਂ ਜਾਣੀਆਂ ਹਨ। ਇਨ੍ਹਾਂ ਸੜਕਾਂ ਲਈ ਬੇਹੱਦ ਕੀਮਤੀ ਉਪਜਾਊ ਜ਼ਮੀਨ ਨੂੰ ਰੋਕਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੁਲੀਸ ਬਲਾਂ ਦੀ ਮਦਦ ਨਾਲ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤੇ ਬਿਨਾਂ ਧੱਕੇ ਨਾਲ ਜ਼ਮੀਨਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਜੋ ਅਤਿ-ਨਿੰਦਣਯੋਗ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੰਗ ਹੈ ਕਿ ਕਿਸਾਨਾਂ ਨੂੰ ਯੋਗ ਮੁਆਵਜ਼ੇ ਦਿੱਤੇ ਜਾਣ ਅਤੇ ਉਪਜਾਊ ਜ਼ਮੀਨ ਨੂੰ ਸੜਕਾਂ ਹੇਠ ਨੱਪਣਾ ਬੰਦ ਕੀਤਾ ਜਾਵੇ। ਇਸ ਮੌਕੇ ਬਲਾਕ ਦੀ ਲੀਡਰਸ਼ਿਪ ਤੋਂ ਇਲਾਵਾ ਜ਼ਿਲਾ ਮੀਤ ਪ੍ਰਧਾਨ ਗੋਰਾ ਸਿੰਘ ਡਿੱਖ ਵੀ ਹਾਜ਼ਰ ਸਨ।
ਭੁੱਚੋ ਮੰਡੀ (ਪਵਨ ਗੋਇਲ): ਇਨਕਲਾਬੀ ਜਮਹੂਰੀ ਫਰੰਟ ਪੰਜਾਬ ਦੇ ਕਨਵੀਨਰ ਗੁਰਦਿਆਲ ਸਿੰਘ ਭੰਗਲ ਅਤੇ ਸੂਬਾ ਕਮੇਟੀ ਮੈਂਬਰ ਸੁਖਵੰਤ ਸਿੰਘ ਸੇਖੋਂ ਨੇ ਬਠਿੰਡਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਦੁਨੇਵਾਲਾ, ਭਗਵਾਨਪੁਰਾ ਅਤੇ ਸ਼ੇਰਗੜ੍ਹ ਦੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕੀਤੇ ਜਾ ਰਹੇ ਸਰਕਾਰੀ ਕਬਜ਼ੇ ਵਿਰੁੱਧ ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਉਪਰ ਕੀਤੇ ਅੰਨ੍ਹੇਵਾਹ ਪੁਲੀਸ ਜਬਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਬਰ ਬੰਦ ਨਾ ਕੀਤਾ ਤਾਂ ਪੰਜਾਬ ਦੇ ਰੈਗੂਲਰ, ਆਊਟਸੋਰਸਡ/ਇਨਲਿਸਟਮੈਟ ਅਤੇ ਪੈਨਸ਼ਨਰ ਤੇ ਮੁਲਾਜ਼ਮ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਲਈ ਮਜਬੂਰ ਹੋਣਗੇ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਜ਼ਿਲ੍ਹਾ ਕਮੇਟੀ ਨੇ ਵੀ ਕਿਸਾਨਾਂ ’ਤੇ ਤਸ਼ੱਦਦ ਦੀ ਨਿਖੇਧੀ ਕੀਤੀ ਅਤੇ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕੀਤਾ। ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਕੋਟਲੀ, ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਜੇਠੂਕੇ, ਗੁਰਨਾਮ ਸਿੰਘ, ਗੁਰਦੀਪ ਸਿੰਘ ਨਾਥਪੁਰਾ, ਨਾਹਰ ਸਿੰਘ ਤੇ ਤਰਸੇਮ ਸਿੰਘ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਵਿੱਚ ਆਈਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਸਰਕਾਰ ਨੇ ਪੂਰਾ ਮੁੱਲ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਜਬਰ ਢਾਹੁਣ ਦੀ ਥਾਂ ਕਿਸਾਨਾਂ ਨੂੰ ਜ਼ਮੀਨਾਂ ਦਾ ਬਣਦਾ ਮੁੱਲ ਦੇਵੇ।

Advertisement

ਭਾਰਤ ਮਾਲਾ ਪ੍ਰਾਜੈਕਟ: ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਬਠਿੰਡਾ ’ਚ ‘ਭਾਰਤ ਮਾਲਾ ਪ੍ਰਾਜੈਕਟ’ ਤੋਂ ਉੁਭਰੇ ਵਿਵਾਦ ਕਾਰਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੁਲੀਸ ਦਰਮਿਆਨ ਡਾਂਗਾਂ ਖੜਕਣ ਦੀ ਕਈ ਜਥੇਬੰਦੀਆਂ ਵੱਲੋਂ ਨਿੰਦਾ ਕੀਤੀ ਗਈ ਹੈ। ਇਨਕਲਾਬੀ ਜਮਹੂਰੀ ਫਰੰਟ ਪੰਜਾਬ ਦੇ ਕਨਵੀਨਰ ਗੁਰਦਿਆਲ ਸਿੰਘ ਭੰਗਲ ਅਤੇ ਸੂਬਾ ਕਮੇਟੀ ਮੈਂਬਰ ਸੁਖਵੰਤ ਸਿੰਘ ਸੇਖੋਂ, ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਅਤੇ ਮੈਡਮ ਸ਼ੀਰੀਂ, ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਨੇ ਦੋਸ਼ ਲਾਏ ਕਿ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਧੱਕੇ ਨਾਲ ਕੀਤੇ ਜਾ ਰਹੇ ਸਰਕਾਰੀ ਕਬਜ਼ੇ ਵਿਰੁੱਧ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਉਪਰ ਕੀਤਾ ਗਿਆ ਅੰਨ੍ਹਾ ਪੁਲੀਸ ਜਬਰ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵੱਡੇ ਕਾਰੋਬਾਰੀਆਂ ਦੀ ਸਹੂਲਤ ਲਈ ਉਸਾਰੇ ਜਾ ਰਹੇ ‘ਭਾਰਤ ਮਾਲਾ’ ਵਰਗੇ ਪ੍ਰਾਜੈਕਟਾਂ ਲਈ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ ਅਤੇ ਢੁੱਕਵਾਂ ਮੁਆਵਜ਼ਾ ਵੀ ਕਿਸਾਨਾਂ ਨੂੰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਕਿਸਾਨ ਜ਼ਮੀਨ ਦਾ ਮਾਲਕ ਹੈ ਅਤੇ ਇਸ ਉਪਰ ਧੱਕੇ ਨਾਲ ਕਬਜ਼ੇ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਸੰਭਵ ਹੈ, ਇਸ ਲਈ ਹਕੂਮਤ ਨੂੰ ਚਾਹੀਦਾ ਹੈ ਕਿ ਸਖ਼ਤੀ ਵਰਤਣ ਦੀ ਥਾਂ ਸੰਘਰਸ਼ ਕਰ ਰਹੀ ਜਥੇਬੰਦੀ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰ ਕੇ ਮਾਮਲੇ ਨੂੰ ਉਸਾਰੂ ਲੀਹ ’ਤੇ ਪਾਇਆ ਜਾਵੇ।

Advertisement
Advertisement