ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਸੁੱਕਾ ਗਿੱਲਾ ਕੂੜਾ ਪ੍ਰਬੰਧਨ’ ਪ੍ਰਾਜੈਕਟ ਦੀ ਸ਼ੁਰੂਆਤ

08:45 AM Aug 25, 2024 IST
ਸੁੱਕੇ ਗਿੱਲੇ ਕੂੜੇ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਦੇ ਹੋਏ ‘ਆਪ’ ਅਤੇ ਕਲੱਬ ਆਗੂ।

ਲਖਵੀਰ ਸਿੰਘ ਚੀਮਾ
ਟੱਲੇਵਾਲ­, 24 ਅਗਸਤ
ਪਿੰਡ ਚੀਮਾ ਵਿੱਚ ਪਲਾਸਿਟਕ ਅਤੇ ਹੋਰ ਗੰਦਗੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ‘ਗਿੱਲੇ-ਸੁੱਕੇ ਕੂੜੇ ਦਾ ਪ੍ਰਬੰਧਨ’ (ਸੋਲਡ ਵੇਸਟ ਮੈਨੇਜਮੈਂਟ) ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਆਪ’ ਆਗੂ ਮਲੂਕ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਇਹ ਪ੍ਰਾਜੈਕਟ ਪਿੰਡ ਨੂੰ ਦਿੱਤਾ ਗਿਆ ਹੈ­ ਜਿਸ ਰਾਹੀਂ ਕਰੀਬ 12 ਪਿੰਡਾਂ ਵਿੱਚੋਂ ਪਲਾਸਟਿਕ ਦੇ ਲਿਫ਼ਾਫ਼ੇ ਤੇ ਹੋਰ ਰਹਿੰਦ ਖੂੰਹਦ ਲਿਆ ਕੇ ਇਸ ਜਗ੍ਹਾ ਇਕੱਠਾ ਕੀਤਾ ਜਾਵੇਗਾ। ਮਗਰੋਂ ਇਨ੍ਹਾਂ ਦੀ ਖ਼ਾਦ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਪਲਾਸਟਿਕ ਦੇ ਬਦਲੇ ਖੰਡ ਦਿੱਤੀ ਜਾਵੇਗੀ ਤਾਂ ਕਿ ਪਿੰਡ ਨੂੰ ਪਲਾਸਟਿਕ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੱਪੜ ਦੇ ਨਵੀਨੀਕਰਨ ਦਾ ਟੈਂਡਰ ਹੋ ਚੁੱਕਿਆ ਹੈ ਅਤੇ ਜਲਦ ਹੀ ਇਸਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਥਾਪਰ ਮਾਡਲ ਨੂੰ ਵੀ ਜਲਦ ਚਾਲੂ ਕੀਤਾ ਜਾਵੇਗਾ। ਇਸ ਮੌਕੇ ਆਜ਼ਾਦ ਕਲੱਬ ਦੇ ਖ਼ਜ਼ਾਨਚੀ ਲਖਵਿੰਦਰ ਸਿੰਘ ਸੀਰਾ­, ਡਾ.ਬੱਬੂ ਵੜੈਚ ਅਤੇ ਗੁਰਮੇਲ ਸਿੰਘ ਗੇਲਾ ਨੇ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਮਲਕੀਤ ਸਿੰਘ ਚੀਮਾ,­ ਅਮਨਾ ਸਿੰਘ,­ ਕਾਲਾ ਸਿੰਘ ਹਾਜ਼ਰ ਸਨ।

Advertisement

Advertisement
Advertisement