ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾਈ ਸੈਨਾ ਦੇ ਹਲਵਾਰਾ ਕੇਂਦਰ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ

07:01 AM Aug 15, 2024 IST
ਸਰਕਾਰੀ ਹਾਈ ਸਕੂਲ ਐਤੀਆਣਾ ਵਿੱਚ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ -ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 14 ਅਗਸਤ
ਆਜ਼ਾਦੀ ਦੇ ਜਸ਼ਨਾਂ ਮੌਕੇ ਕੇਂਦਰ ਸਰਕਾਰ ਵੱਲੋਂ 13 ਅਗਸਤ ਤੱਕ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭਾਰਤੀ ਹਵਾਈ ਸੈਨਾ ਦੇ ਹਲਵਾਰਾ ਕੇਂਦਰ ਵੱਲੋਂ ਵਿੰਗ ਕਮਾਂਡਰ ਏ.ਐੱਸ ਬਾਲੀ ਅਤੇ ਐੱਮ.ਡਬਲਿਊ ਐੱਸ.ਕੇ ਕਾਲੀਆ ਦੀ ਅਗਵਾਈ ਹੇਠ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਹਵਾਈ ਸੈਨਾ ਦੇ ਹਲਵਾਰਾ ਸਟੇਸ਼ਨ ਤੋਂ ਚੱਲ ਕੇ ਪਿੰਡ ਐਤੀਆਣਾ ਵਿੱਚ ਪਹੁੰਚਣ ’ਤੇ ਇਸ ਦਾ ਸਵਾਗਤ ਪਿੰਡ ਦੇ ਸਰਪੰਚ ਲਖਵੀਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਗਿੱਲ, ਨੰਬਰਦਾਰ ਰਾਜਿੰਦਰ ਸਿੰਘ, ਨੰਬਰਦਾਰ ਰਸ਼ਮਿੰਦਰ ਸਿੰਘ, ਸਰਕਾਰੀ ਹਾਈ ਸਕੂਲ ਐਤੀਆਣਾ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।
ਜਵਾਨਾਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਫੜ ਕੇ ਦੇਸ਼ ਭਗਤੀ ਦੇ ਗੀਤ ਗਾਏ ਗਏ, ਉੱਥੇ ਸਰਕਾਰੀ ਹਾਈ ਸਕੂਲ ਐਤੀਆਣਾ ਦੇ ਵਿਦਿਆਰਥੀਆਂ ਵੱਲੋਂ ਵੀ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਦੇਸ਼ ਭਗਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Advertisement

Advertisement