For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ

06:27 AM Aug 15, 2024 IST
ਸਕੂਲਾਂ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ
ਆਜ਼ਾਦੀ ਦਿਹਾੜਾ ਮਨਾਉਣ ਮੌਕੇ ਤਿਰੰਗਾ ਲਹਿਰਾ ਰਹੇ ਵਿਦਿਆਰਥੀ।-ਫੋਟੋ: ਓਬਰਾਏ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ
ਦੇਸ਼ ਦਾ 78ਵਾਂ ਸੁਤੰਤਰਤਾ ਦਿਵਸ ਮਨਾਉਣ ਅਤੇ ਲੁਧਿਆਣਾ ਦੇ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਨਾਗਰਿਕਾਂ ਵਿੱਚ ਤਿਰੰਗੇ ਝੰਡੇ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਲੁਧਿਆਣਾ ਤੋਂ ਸੰਸਦ ਮੈਂਬਰ ਸੰਜੀਵ ਅਰੋੜਾ ਦੀ ਸਰਪ੍ਰਸਤੀ ਹੇਠ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਐੱਮਪੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀਏਯੂ, ਲੁਧਿਆਣਾ ਵਿੱਚ ਕੀਤੀ। ਇਹ ਮੁਹਿੰਮ ਸਮਿਟਰੀ ਰੋਡ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਚਲਾਈ ਗਈ। ਇਸ ਮੌਕੇ ਸਕੂਲੀ ਬੱਚਿਆਂ ਨੂੰ ਆਪਣੇ ਘਰਾਂ ’ਤੇ ਲਗਾਉਣ ਲਈ ਰਾਸ਼ਟਰੀ ਝੰਡੇ ਵੀ ਵੰਡੇ ਗਏ। ਇਸ ਮੌਕੇ ਵਿਰਾਸਤੀ ਪ੍ਰਮੋਟਰ ਸੰਧੂ ਵੱਲੋਂ ਤਿਆਰ ‘ਹਰ ਘਰ ਤਿਰੰਗਾ’ ਨੂੰ ਦਰਸਾਉਂਦਾ ਇੱਕ ਟੀਜ਼ਰ ਵੀ ਸਰਕਾਰੀ ਸਕੂਲ, ਪੀਏਯੂ ਲੁਧਿਆਣਾ ਦੇ ਪ੍ਰਿੰਸੀਪਲ ਵੱਲੋਂ ਲਾਂਚ ਕੀਤਾ ਗਿਆ। ਸ੍ਰੀ ਸੰਧੂ ਨੇ ਦੋਵਾਂ ਸਕੂਲਾਂ ਵਿੱਚ ਸੰਸਦ ਮੈਂਬਰ ਅਰੋੜਾ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਇਸ ਦੌਰਾਨ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਨੇ ਆਪਣੇ ਨਿਵਾਸ ਸਥਾਨ ’ਤੇ ਤਿਰੰਗਾ ਝੰਡਾ ਲਹਿਰਾ ਕੇ ਅਤੇ ਰਾਸ਼ਟਰੀ ਝੰਡਾ ਸਥਾਪਤ ਕਰ ਕੇ ‘ਹਰ ਘਰ ਤਿਰੰਗਾ’ ਦੀ ਅਗਵਾਈ ਕੀਤੀ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਏ ਐੱਸ ਕਾਲਜ ਆਫ਼ ਐਜੂਕੇਸ਼ਨ ਵਿੱਚ ਐੱਨਐੱਸਐੱਸ ਯੂਨਿਟ ਨੇ ‘ਹਰ ਘਰ ਤਿਰੰਗਾ’ ਮੁਹਿੰਮ ਅਧੀਨ ਆਜ਼ਾਦੀ ਦਿਹਾੜਾ ਮਨਾਇਆ ਜਿਸ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਦੇਸ਼ ਭਗਤੀ ਦੇ ਗੀਤ ਗਾਉਂਦਿਆਂ ਕੈਂਪਸ ’ਚ ਝੰਡਾ ਲਹਿਰਾਇਆ। ਇਸ ਦੌਰਾਨ ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਸਭ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਦੇਸ਼ ਦੀ ਅਜ਼ਾਦੀ ਵਿੱਚ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਸ਼ਿਲਪੀ ਅਰੋੜਾ ਨੇ ਵਿਦਿਆਰਥੀਆਂ ਵਿਚਕਾਰ ਆਜ਼ਾਦੀ ਦਿਹਾੜੇ ਨਾਲ ਸਬੰਧਤ ਪੋਸਟਰ ਤੇ ਕੁਇੱਜ਼ ਤੋਂ ਇਲਾਵਾ ਹੋਰ ਗਤੀਵਿਧੀਆਂ ਕਰਵਾਈਆਂ। ਐੱਨਐੱਸਐੱਸ ਵਾਲੰਟੀਅਰਾਂ ਨੇ ਤਿਰੰਗੇ ਨਾਲ ਸੈਲਫ਼ੀ ਖਿੱਚ ਕੇ ਇਸ ਨੂੰ ਵੈੱਬਸਾਈਟ ’ਤੇ ਅਪਲੋਡ ਕੀਤੀ ਅਤੇ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਸਰਟੀਫ਼ਿਕੇਟ ਪ੍ਰਾਪਤ ਕੀਤਾ।

Advertisement

Advertisement
Advertisement
Author Image

Advertisement