ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

10:29 AM Jun 26, 2024 IST
ਪ੍ਰੈਸ ਕਾਨਫਰੰਸ ਦੌਰਾਨ ਡੀਆਈਜੀ ਹਰਚਰਨ ਸਿੰਘ ਭੁੱਲਰ, ਡੀਸੀ ਜਤਿੰਦਰ ਜੋੋਰਵਾਲ ਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਜੂਨ
ਡੀਆਈਜੀ ਪੁਲੀਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਅੱਜ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ ਗਈ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੀ ਮੌਜੂਦਗੀ ਵਿੱਚ ਮਿਸ਼ਨ ਸਹਿਯੋਗ ਤਹਿਤ ਪੁਲੀਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਆਈਜੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।
ਸ੍ਰੀ ਭੁੱਲਰ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ-ਮਿਲ ਕੇ ਖਾਤਮਾ ਕਰਨਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਤਹਿਤ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। ਡੀਆਈਜੀ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲੀਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲੀਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬ ਡਵੀਜ਼ਨ ਪੱਧਰ ’ਤੇ ਹਰ ਹਫ਼ਤੇ 2 ਕੈਂਪ ਲਗਾ ਕੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਸਮਾਜ ਸੇਵੀ, ਧਾਰਮਿਕ ਤੇ ਸਿਆਸੀ ਜਥੇਬੰਦੀਆਂ, ਵਪਾਰ ਮੰਡਲਾਂ, ਐਸੋਸੀਏਸ਼ਨਾਂ ਦੇ ਪ੍ਰਤੀਨਿਧਾਂ ਨੇ ਅਧਿਕਾਰੀਆਂ ਨੂੰ ਮਿਸ਼ਨ ਸਹਿਯੋਗ ਦੀ ਸਫਲਤਾ ਲਈ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement