For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ’ਚ: ਅਰਪਿਤ ਸ਼ੁਕਲਾ

12:03 PM Dec 30, 2023 IST
ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ’ਚ  ਅਰਪਿਤ ਸ਼ੁਕਲਾ
ਡੀਜੀਪੀ ਅਰਪਿਤ ਸ਼ੁਕਲਾ ਜਲੰਧਰ ਦੀ ਕੇਂਦਰੀ ਜੇਲ੍ਹ ਦਾ ਦੌਰਾਨ ਕਰਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਦਸੰਬਰ
ਪੰਜਾਬ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲੀਸ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਅੰਦਰ ਅਮਨ-ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਲੋਂ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਸਮੇਂ-ਸਮੇਂ ਸਿਰ ਕਈ ਅਪਰੇਸ਼ਨ ਅਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਚੰਗੇ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਜਾਂ ਸਮਾਜ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਅਨਸਰਾਂ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਉਹ ਅੱਜ ਇੱਥੇ ਜਲੰਧਰ-ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਜੁਡੀਸ਼ੀਅਲ ਅਧਿਕਾਰੀਆਂ, ਕਪੂਰਥਲਾ ਜ਼ਿਲ੍ਹੇ ਦੇ ਪੁਲੀਸ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਸਣੇ ਜੇਲ੍ਹ ਨਾਲ ਸਬੰਧਿਤ ਵੱਖ-ਵੱਖ ਪ੍ਰਕਿਰਿਆਵਾਂ ਦੀ ਸਮੀਖਿਆ ਦੀ ਮੀਟਿੰਗ ਕਰਨ ਪਹੁੰਚੇ ਸਨ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਜੇਲ੍ਹਾਂ ਵਿਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਕਾਇਮ ਕੀਤੀ ਕਮੇਟੀ ਵੱਖ-ਵੱਖ ਜੇਲ੍ਹਾਂ ਵਿੱਚ ਜਾ ਕੇ ਮੌਜੂਦਾ ਸਿਸਟਮ ਨੂੰ ਘੋਖ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਅੰਦਰ ਸਮੁੱਚੀ ਪ੍ਰਕਿਰਿਆ ਦੀ ਤਕਨੀਕੀ ਪੱਖਾਂ ਤੋਂ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸੁਧਾਰਵਾਦੀ ਸੁਝਾਵਾਂ ਵਾਲੀ ਰਿਪੋਰਟ ਜਲਦ ਤਿਆਰ ਕਰ ਕੇ ਪੰਜਾਬ ਸਰਕਾਰ ਅਤੇ ਹਾਈ ਕੋਰਟ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਜੇਲ੍ਹਾਂ ਵਿਚ ਅੰਡਰ-ਟਰਾਇਲ ਅਤੇ ਕੈਦੀਆਂ ਦੀਆਂ ਅਦਾਲਤਾਂ ਵਿਚ ਪੇਸ਼ੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਵੀ ਸੁਝਾਅ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨਾਲ ਸਬੰਧਤ ਜੁਡੀਸ਼ੀਅਲ ਪ੍ਰਕਿਰਿਆ ਅਤੇ ਟਰਾਇਲ ਨੂੰ ਹੋਰ ਤੇਜ਼ ਕਰ ਕੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੀਆਂ ਜੇਲਾਂ ਵਿਚਲੀਆਂ ਖਾ਼ਮੀਆਂ ਨੂੰ ਦੂਰ ਕਰਨ ਅਤੇ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਅੱਜ ਇੱਥੇ ਸਰਕਾਰ ਵੱਲੋਂ ਕਾਇਮ ਕੀਤੀ ਉੱਚ ਪੱਧਰੀ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ। ਕਮੇਟੀ ਵੱਲੋਂ ਇਸ ਸਬੰਧੀ ਆਪਣੀਆ ਸਿਫ਼ਾਰਸ਼ਾਂ ਮੁੱਖ ਮੰਤਰੀ, ਡੀਜੀਪੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀਆਂ ਜਾਣਗੀਆਂ। ਇਹ ਖੁਲਾਸਾ ਪੰਜਾਬ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ (ਕਾਨੂੰਨ ਅਤੇ ਵਿਵਸਥਾ) ਵੱਲੋਂ ਕੀਤਾ ਗਿਆ। ਵਧੀਕ ਡੀਜੀਪੀ ਦੀ ਅਗਵਾਈ ਹੇਠ ਸਥਾਨਕ ਕੇਂਦਰੀ ਜੇਲ੍ਹ ਵਿੱਚ ਹੋਈ ਇਸ ਉੱਚ ਪੱਧਰੀ ਮੀਟਿੰਗ ਵਿੱਚ ਪੁਲੀਸ, ਜੇਲ੍ਹ ਅਤੇ ਨਿਆਂਇਕ ਪ੍ਰਣਾਲੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Advertisement

Advertisement
Advertisement
Author Image

Advertisement