ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਸੁਖਬੀਰ

08:41 AM Aug 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਅੰਮ੍ਰਿਤਸਰ ਵਿੱਚ ਘਰ ’ਚ ਦਾਖ਼ਲ ਹੋ ਕੇ ਐੱਨਆਰਆਈ ਨੂੰ ਗੋਲੀਆਂ ਮਾਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਮੰਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ। ਉਨ੍ਹਾਂ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਸੁਖਚੈਨ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਅਜਿਹੀ ਘਟਨਾਵਾਂ ਨਿੱਤ ਵਾਪਰ ਰਹੀਆਂ ਹਨ। ਪੰਜਾਬੀ ਆਪਣੇ ਘਰ ਵਿੱਚ ਵੀ ਸੁਰੱਖਿਅਤ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀ ਘਟਨਾਵਾਂ ਦੇ ਚੱਲਦਿਆਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸਖਤ ਸੁਰੱਖਿਆ ਹੇਠ ਰਹਿੰਦਾ ਹੈ, ਪਰ ਪੰਜਾਬੀਆਂ ਦੀ ਸੁਰੱਖਿਆ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਿਰੌਤੀਆਂ, ਜੇਲ੍ਹਾਂ ’ਚ ਗੈਂਗਸਟਰਾਂ ਦੇ ਇੰਟਰਵਿਊ ਤੇ ਲੁੱਟਾ-ਖੋਹਾਂ ਆਮ ਗੱਲ ਹੋ ਗਈ ਹੈ। ਪੰਜਾਬ ਵਿੱਚ ਇੰਨਾ ਸਭ ਕੁਝ ਹੋਣ ਦੇ ਬਾਵਜੂਦ ਸੂਬਾ ਸਰਕਾਰ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਨਾਕਾਮ ਹੈ।

Advertisement

Advertisement
Advertisement