ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ: ਚੰਦੂਮਾਜਰਾ

07:58 AM Jul 10, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਅੰਦਰ ਵਿਗੜ ਰਹੀਂ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ‘‘ਪੰਜਾਬ ਵਿੱਚ ਵਧ ਰਹੀ ਬੁਰਛਾਗਰਦੀ ਨੇ ਆਮ ਨਾਗਰਿਕਾਂ ਵਿੱਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਪਿਛਲੇ ਦਿਨੀਂ ਬਟਾਲਾ ਨੇੜੇ ਸ਼ਰ੍ਹੇਆਮ ਚੱਲੀਆਂ ਗੋਲੀਆਂ ਕਾਰਨ ਹੋਏ ਨੌਜਵਾਨਾਂ ਦੇ ਕਤਲ ਮਾਮਲੇ ਨੇ ‘ਆਪ’ ਸਰਕਾਰ ਦੀ ਨਿੱਘਰ ਰਹੀ ਕਾਨੂੰਨ ਅਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।’’ ਸ੍ਰੀ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨਾਲੋਂ ਵੱਧ ਜਲੰਧਰ ਦੀ ਜ਼ਿਮਨੀ ਚੋਣ ਬਾਰੇ ਚਿੰਤਤ ਹਨ। ਮੁੱਖ ਮੰਤਰੀ ਮਾਨ ਵੱਲੋਂ ਜਲੰਧਰ ਚੋਣ ਵਿੱਚ ਪ੍ਰਸ਼ਾਸਨਿਕ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਆਪਣੇ ਸਿਆਸੀ ਦਬਾਅ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ ਧੱਕੇ ਨਾਲ ‘ਆਪ’ ਵਿੱਚ ਸ਼ਾਮਿਲ ਕੀਤਾ ਸੀ। ਉਨ੍ਹਾਂ ਆਖਿਆ ਕਿ ਜ਼ਿਮਨੀ ਚੋਣ ਵਿੱਚ ਸੂਬਾ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜਵਾਬ ਜਲੰਧਰ ਪੱਛਮੀ ਦੇ ਵੋਟਰ 10 ਜੁਲਾਈ ਨੂੰ ਜ਼ਰੂਰ ਦੇਣਗੇ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅਕਾਲੀ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਕੇ ਪਿਛਾਂਹ ਹਟਣ ਨੂੰ ਪਾਰਟੀ ਨਾਲ ਅਤੇ ਪੰਥਕ ਚੋਣ ਨਿਸ਼ਾਨ ਤੱਕੜੀ ਨਾਲ ‘ਗ਼ੱਦਾਰੀ’ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਬੀਬੀ ਸੁਰਜੀਤ ਕੌਰ ਦੇ ਨਾਲ ਖੜ੍ਹਕੇ ‘ਤੱਕੜੀ’ ਦੇ ਮਾਣ ਸਨਮਾਨ ਨੂੰ ਬਹਾਲ ਕਰਵਾਇਆ ਹੈ।

Advertisement

Advertisement