For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ: ਮਲੂਕਾ

09:50 AM Mar 27, 2024 IST
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ  ਮਲੂਕਾ
ਪਿੰਡ ਝੰਡੂਕੇ ਵਿੱਚ ਮੀਟਿੰਗ ਦੌਰਾਨ ਸਿਕੰਦਰ ਸਿੰਘ ਮਲੂਕਾ ਤੇ ਪਾਰਟੀ ਵਰਕਰ।
Advertisement

ਪੱਤਰ ਪ੍ਰੇਰਕ
ਭੁੱਚੋ ਮੰਡੀ, 26 ਮਾਰਚ
ਸ਼੍ਰੋਮਣੀ ਅਕਾਲੀ ਦਲ ਵੱਲੋਂ 29 ਮਾਰਚ ਨੂੰ ਵਿਧਾਨ ਸਭਾ ਹਲਕਾ ਮੌੜ ਵਿੱਚ ‘ਪੰਜਾਬ ਬਚਾਓ ਯਾਤਰਾ’ ਕੱਢੀ ਜਾ ਰਹੀ ਹੈ। ਇਸ ਦੀ ਤਿਆਰੀ ਵਜੋਂ ਮੌੜ ਦੇ ਹਲਕਾ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਿੰਡ ਝੰਡੂਕੇ ਵਿੱਚ ਸੀਨੀਅਰ ਅਕਾਲੀ ਆਗੂ ਨੱਥਾ ਸਿੰਘ ਢਿੱਲੋਂ ਦੇ ਘਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ। ਸ੍ਰੀ ਮਲੂਕਾ ਨੇ ਦੱਸਿਆ ਕਿ ਇਹ ਯਾਤਰਾ ਰਾਮਪੁਰਾ ਫੂਲ ਤੋਂ ਸ਼ੁਰੂ ਹੋਵੇਗੀ ਅਤੇ ਪੂਰੇ ਹਲਕੇ ਮੌੜ ਵਿੱਚੋਂ ਗੁਜ਼ਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਕਰ ਦਿੱਤੀ ਹੈ। ਪੰਜਾਬ ਵਿੱਚ ਕਿਸੇ ਵਿਅਕਤੀ ਦੀ ਕੋਈ ਸੁਰੱਖਿਆ ਨਹੀਂ ਹੈ। ਹਰ ਸ਼ਹਿਰ ਅਤੇ ਪਿੰਡ ਵਿੱਚ ਚੋਰਾਂ ਲੁਟੇਰਿਆਂ ਦਾ ਬੋਲਬਾਲਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਤੇ ਲੋਕ ਆਪਣੇ ਘਰਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।

Advertisement

Advertisement
Author Image

joginder kumar

View all posts

Advertisement
Advertisement
×