ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਗ੍ਰਿਫ਼ਤਾਰ

08:08 AM Oct 22, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 21 ਅਕਤੂਬਰ
ਇਥੇ ਸੀਆਈਏ ਸਟਾਫ਼ ਪੁਲੀਸ ਨੇ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ 6 ਪਿਸਤੌਲ ਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਪੁਲੀਸ ਨੇ ਇਸ ਸਬੰਧੀ ਵਿਦੇਸ਼ ’ਚ ਬੈਠੇ ਗੈਂਗਸਟਰ ਲੱਕੀ ਪਟਿਆਲ ਅਤੇ ਮਨੀ ਭਿੰਡਰ ਨੂੰ ਨਾਮਜ਼ਦ ਕੀਤਾ ਹੈ ਅਤੇ ਝਕਾਨੀ ਦੇ ਕੇ ਫ਼ਰਾਰ ਹੋਏ ਦੋ ਹੋਰ ਸ਼ੂਟਰਾਂ ਦੀ ਪੁਲੀਸ ਭਾਲ ਕਰ ਰਹੀ ਹੈ।
ਇਥੇ ਪ੍ਰੈਸ ਕਾਨਫਰੰਸ ਵਿੱਚ ਐੱਸਐੱਸਪੀ ਅਜੈ ਗਾਂਧੀ ਨੇ ਕਿਹਾ ਕਿ ਸੀਆਈਏ ਸਟਾਫ਼ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਪਿੰਡ ਜੈ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ 3 ਪਿਸਤੌਲ, ਇੱਕ 30 ਬੋਰ ਤੇ ਦੋ 32 ਬੋਰ ਤੇ ਹੋਰ ਗੋਲੀ ਸਿੱਕਾ ਬਰਾਮਦ ਕੀਤਾ ਗਿਆ। ਇਹ ਮੁਲਜ਼ਮ ਬੰਬੀਹਾ ਗੈਂਗ ਦੇ ਵਿਦੇਸ਼ ’ਚ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੋ ਸ਼ੂਟਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਮੌਕੇ ਦੋ ਸ਼ੂਟਰ ਪੁਲੀਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਯੂਐੱਸਏ ’ਚ ਬੈਠੇ ਗੈਂਗਸਟਰ ਮਨਪੀਤ ਸਿੰਘ ਮਨੀ ਭਿੰਡਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ 3 ਸ਼ੂਟਰਾਂ ਗੁਰਪ੍ਰੀਤ ਸਿੰਘ ਗੋਪੀ ਪਿੰਡ ਝੰਡੇਆਣਾ ਸ਼ਰਕੀ, ਗੋਬਿੰਦ ਸਿੰਘ ਪਿੰਡ ਫ਼ਤਹਿਗੜ੍ਹ ਕੋਰੋਟਾਣਾ ਅਤੇ ਰਾਮਜੋਤ ਸਿੰਘ ਉਰਫ ਜੋਤ ਵਾਸੀ ਅਪੈਕਸ ਕਲੋਨੀ, ਮੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋ 3 ਪਿਸਤੌਲ ਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।

Advertisement

Advertisement