ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਸਚਨਿ ਬੱਚੀ ਗ੍ਰਿਫ਼ਤਾਰ

08:12 AM Oct 19, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਅਕਤੂਬਰ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਲਾਂਡਰਾਂ ਦੇ ਇੱਕ ਪ੍ਰਾਈਵੇਟ ਕਾਲਜ ਦੇ ਗੇਟ ਨੇੜਿਓਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਦੇ ਮੈਂਬਰ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਨਿ ਉਰਫ਼ ਬੱਚੀ ਵਜੋਂ ਹੋਈ ਹੈ। ਉਸ ਖ਼ਿਲਾਫ਼ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ ਚਾਰ ਪਿਸਤੌਲ ਅਤੇ 12 ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਮੁਹਾਲੀ ਨੇੜਲੇ ਲਾਂਡਰਾਂ ਕਸਬੇ ਵਿੱਚ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਗੇਟ ਨੇੜਿਓਂ ਸਚਨਿ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਦੇਣ ਸਮੇਤ ਉਨ੍ਹਾਂ ਦੀ ਲੁਕਣ ਵਿੱਚ ਮਦਦ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਖੁਲਾਸਾ ਹੋਇਆ ਕਿ ਮੁਲਜ਼ਮ ਗਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਾਂ ਦੀਆਂ ਹਦਾਇਤਾਂ ’ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ।

Advertisement

Advertisement