For the best experience, open
https://m.punjabitribuneonline.com
on your mobile browser.
Advertisement

ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੁੰਬਈ ਪੁਲੀਸ ਨੂੰ ਧਮਕੀ ਫਰਜ਼ੀ ਨਿਕਲੀ

07:43 AM Apr 21, 2024 IST
ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਮੁੰਬਈ ਪੁਲੀਸ ਨੂੰ ਧਮਕੀ ਫਰਜ਼ੀ ਨਿਕਲੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮੁੰਬਈ, 20 ਅਪਰੈਲ
ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਉਸ ਨੂੰ ਅਣਪਛਾਤੇ ਵਿਅਕਤੀ ਤੋਂ ਧਮਕੀ ਭਰਿਆ ਫੋਨ ਆਇਆ ਹੈ ਜਿਸ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਆਦਮੀ ਮੁੰਬਈ ਆ ਕੇ ਕੋਈ ਵੱਡੀ ਘਟਨਾ ਵਾਰਦਾਤ ਕਰਨੀ ਚਾਹੁੰਦਾ ਹੈ। ਇਸ ਦੀ ਜਾਂਚ ਕਰਨ ਮਗਰੋਂ ਪਤਾ ਲੱਗਾ ਕਿ ਇਹ ਧਮਕੀ ਫਰਜ਼ੀ ਸੀ। ਪੁਲੀਸ ਨੇ ਕਿਹਾ ਕਿ ਇਸ ਫੋਨ ਮਗਰੋਂ ਮੁੰਬਈ ਪੁਲੀਸ ਨੇ ਸਥਾਨਕ ਥਾਣੇ ਨਾਲ ਸੰਪਰਕ ਕੀਤਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਤੋਂ ਕੈਬ ਬੁੱਕ ਕਰਨ ਦੇ ਦੋਸ਼ ਹੇਠ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੰਬਈ ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਰਹਿਣ ਵਾਲੇ ਰੋਹਿਤ ਤਿਆਗੀ ਵਜੋਂ ਹੋਈ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×