ਬਠਿੰਡਾ ’ਚ ਵਕੀਲ ’ਤੇ ਗੋਲੀਆਂ ਚਲਾਈਆਂ
07:09 AM Jan 24, 2025 IST
Advertisement
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 23 ਜਨਵਰੀ
ਇੱਥੇ ਜ਼ਿਲ੍ਹਾ ਕਚਿਹਰੀਆਂ ਦੇ ਵਕੀਲ ਜਸਪਿੰਦਰ ਸਿੰਘ ਯਸ਼ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਵਕੀਲ ’ਤੇ ਉਸ ਵੇਲੇ ਗੋਲੀਆਂ ਚਲਾਈਆਂ ਗਈਆਂ ਜਦੋਂ ਉਹ ਆਦਰਸ਼ ਨਗਰ ਸਥਿਤ ਆਪਣੇ ਘਰ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਵੇਲੇ ਬਠਿੰਡਾ-ਅੰਮ੍ਰਿਤਸਰ ਹਾਈਵੇਅ ’ਤੇ ਕੁਝ ਅਣਪਛਾਤੇ ਕਾਰ ਸਵਾਰਾਂ ਨੇ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ ਨੇੜੇ ਵਕੀਲ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਹ ਜ਼ਖਮੀ ਹੋ ਗਿਆ ਤੇ ਉਸ ਨੂੰ ਸਥਾਨਕ ਆਦੇਸ਼ ਮੈਡੀਕਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਥਾਣਾ ਥਰਮਲ ਦੀ ਪੁਲੀਸ ਨੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਵਕੀਲ ਦੀ ਲੱਤ ’ਚ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।
Advertisement
Advertisement
Advertisement