ਵਕੀਲਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਸੈਮੀਨਾਰ
05:49 AM Dec 22, 2024 IST
ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਹੇਠ ਬਾਰ ਰੂਮ ਵਿੱਚ ‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਤੇ ਵਿਦਵਾਨ ਡਾ. ਨਸੀਰ ਅਖਤਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਅਜਿਹੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੇ ਸੰਸਾਰ ’ਚ ਨਹੀਂ ਮਿਲਦੀ। ਸਟੇਜ ਸੰਚਾਲਨ ਐਡਵੋਕੇਟ ਵਿਵੇਕ ਸ਼ਰਮਾ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੂਣ ਗੁਪਤਾ, ਜੱਜ ਦੀਪਤੀ ਗੋਇਲ ਤੇ ਹੋਰ ਜੱਜ ਸਹਿਬਾਨ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਵਿਰਕ ਤੇ ਇੰਦਰਜੀਤ ਸਿੰਘ ਚੀਮਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement