ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਬਾਲਾ ਡੀਸੀ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰੇ ਵਕੀਲ

08:26 AM Apr 25, 2024 IST

ਰਤਨ ਸਿੰਘ ਢਿੱਲੋਂ
ਅੰਬਾਲਾ, 24 ਅਪਰੈਲ
ਜ਼ਿਲ੍ਹਾ ਬਾਰ ਐਸੋਸੀਏਸ਼ਨ ਅੰਬਾਲਾ ਅੱਜ ਡਿਪਟੀ ਕਮਿਸ਼ਨਰ ਡਾ. ਸ਼ਾਲੀਨ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰ ਆਈ। ਵਕੀਲਾਂ ਨੇ ਅੱਜ ਡੀਸੀ ਦਫ਼ਤਰ ਦੇ ਬਾਹਰ ਡਾ. ਸ਼ਾਲੀਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜ਼ਿਲ੍ਹਾ ਅਧਿਕਾਰੀ ’ਤੇ ਵਕੀਲਾਂ ਨਾਲ ਅਣਉਚਿਤ ਵਿਹਾਰ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ। ਵਕੀਲਾਂ ਨੇ ਡੀਸੀ ਨੂੰ ਬਦਲਣ ਲਈ ਮੁੱਖ ਸਕੱਤਰ ਨੂੰ ਪੱਤਰ ਲਿਖਣ ਦੀ ਗੱਲ ਵੀ ਆਖੀ ਹੈ।
ਵਕੀਲਾਂ ਦਾ ਕਹਿਣਾ ਹੈ ਕਿ ਐਸੋਸੀਏਸ਼ਨ ਦੇ ਐਕਟਿਵ ਮੈਂਬਰ ਰਾਜੀਵ ਵਾਲੀਆ ਦਾ ਦੇਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਸੀ। ਇਸ ਸਬੰਧ ਵਿੱਚ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਵਰਕ ਸਸਪੈਂਡ ਰੱਖਣ ਦਾ ਮਤਾ ਪਾਸ ਕੀਤਾ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਣੇ ਸਾਰੀਆਂ ਅਦਾਲਤਾਂ ਨੇ ਮੰਨ ਲਿਆ ਪਰ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਮਤਾ ਮੰਨਣ ਤੋਂ ਇਨਕਾਰ ਕਰ ਦਿੱਤਾ। ਡੀਸੀ ਨੇ ਕਿਹਾ ਕਿ ਉਹ ਇਸ ਮਤੇ ਨੂੰ ਨਹੀਂ ਮੰਨਦੇ ਹਨ। ਡੀਸੀ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵੀ ਠੀਕ ਸਲੂਕ ਨਹੀਂ ਕੀਤਾ।
ਐਸੋਸੀਏਸ਼ਨ ਦੇ ਪ੍ਰਧਾਨ ਜਬਰ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਇਕ ਸਾਥੀ ਦੀ ਮੌਤ ਕਰ ਕੇ ਵਰਕ ਸਸਪੈਂਡ ਰੱਖਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਅਦਾਲਤ ਦੇ ਸਾਰੇ ਜੱਜਾਂ ਨੇ ਸਾਰੇ ਮਾਮਲਿਆਂ ਵਿੱਚ ਅੱਗੇ ਦੀਆਂ ਤਰੀਕਾਂ ਪਾ ਦਿੱਤੀਆਂ ਪਰ ਜਦੋਂ ਉਹ ਡੀਸੀ ਡਾ. ਸ਼ਾਲੀਨ ਕੋਲ ਗਏ ਤਾਂ ਉਨ੍ਹਾਂ ਕਿਹਾ ਕਿ ਉਹ ਵਕੀਲਾਂ ਦਾ ਮਤਾ ਨਹੀਂ ਮੰਨਦੇ।

Advertisement

Advertisement
Advertisement