ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡ ਮੈਦਾਨ ਦੇ ਟਰੈਕ ਦਾ ਨੀਂਹ ਪੱਥਰ ਰੱਖਿਆ

09:55 AM Mar 16, 2024 IST
ਅਥਲੈਟਿਕ ਟਰੈਕ ਬਣਾਉਣ ਦਾ ਨੀਂਹ ਪੱਥਰ ਰੱਖਦੇ ਹੋਏ ਪਿੰਡ ਦੇ ਪਤਵੰਤੇ ਅਤੇ ਅਧਿਕਾਰੀ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 15 ਮਾਰਚ
ਗ਼ਦਰੀ ਬਾਬਾ ਵਿਸਾਖਾ ਸਿੰਘ ਦੇ ਨਗਰ ਦਦੇਹਰ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਖੇਡ ਮੈਦਾਨ ਲਈ ਅਥਲੈਟਿਕ ਟਰੈਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ| ਇਸ ਮੌਕੇ ਕੀਤੇ ਗਏ ਇੱਕ ਸਮਾਗਮ ਵਿੱਚ ਜ਼ਿਲ੍ਹਾ ਸਪੋਰਟਸ ਕੋ-ਆਰਡੀਨੇਟਰ ਜੁਗਰਾਜ ਸਿੰਘ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਧਿਕਾਰੀ ਅਸ਼ਵਨੀ ਮਰਵਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਇਕੱਤਰ ਹੋਏ ਖਿਡਾਰੀਆਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ-ਮੁਲਾਜ਼ਮਾਂ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਦੀ ‘ਗ਼ਦਰੀ ਬਾਬਾ ਸੰਤ ਬਾਬਾ ਵਿਸਾਖਾ ਸਿੰਘ ਸਪੋਰਟਸ ਕਲੱਬ’ ਦੇ ਖਿਡਾਰੀਆਂ ਵੱਲੋਂ ਖੇਡਾਂ ਦੇ ਖੇਤਰ ਅੰਤਰਰਾਸ਼ਟਰੀ ਪੱਧਰ ’ਤੇ ਪਿੰਡ ਦਾ ਨਾਂ ਰੌਸ਼ਨ ਕਰਨ ਦੀ ਸ਼ਲਾਘਾ ਕੀਤੀ ਅਤੇ ਪਿੰਡ ਦੇ ਪਰਵਾਸੀ ਭਾਰਤੀਆਂ ਵੱਲੋਂ ਕਲੱਬ ਦੇ ਖਿਡਾਰੀਆਂ ਲਈ ਖੇਡਾਂ ਦਾ ਸਾਮਾਨ ਅਤੇ ਉਨ੍ਹਾਂ ਲਈ ਖੁਰਾਕ ਦੇਣ ਦਾ ਪ੍ਰਬੰਧ ਕਰਨ ਦੀ ਸ਼ਲਾਘਾ ਕੀਤੀ|

Advertisement

Advertisement
Advertisement