ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਐੱਸਆਈਐੱਸ ਨਾਲ ਸਬੰਧਤ ਚਾਰ ਵਿਅਕਤੀਆਂ ਦਾ ਆਗੂ ਗ੍ਰਿਫ਼ਤਾਰ

08:28 AM Jun 02, 2024 IST

ਕੋਲੰਬੋ, 1 ਜੂਨ
ਸ੍ਰੀਲੰਕਾ ਪੁਲੀਸ ਨੇ ਪਾਬੰਦੀਸ਼ੁਦਾ ਸੰਗਠਨ ਇਸਲਾਮਿਕ ਸਟੇਟ (ਆਈਐੱਸਆਈਐੱਸ) ਨਾਲ ਕਥਿਤ ਸਬੰਧਾਂ ਕਾਰਨ ਅਹਿਮਦਾਬਾਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤੇ ਸ੍ਰੀਲੰਕਾ ਦੇ ਚਾਰ ਨਾਗਰਿਕਾਂ ਦੇ ਸ਼ੱਕੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧਕ ਜਾਂਚ ਵਿਭਾਗ (ਸੀਆਈਡੀ) ਵੱਲੋਂ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਪੁਸ਼ਪਰਾਜਾ ਉਸਮਾਨ (46) ਵਜੋਂ ਹੋਈ ਹੈ, ਜਿਸ ਦੇ ਸਿਰ ’ਤੇ ਸ੍ਰੀਲੰਕਾ ਪੁਲੀਸ ਨੇ 20 ਲੱਖ ਰੁਪਏ ਇਨਾਮ ਐਲਾਨਿਆ ਸੀ। ਇਸ ਤੋਂ ਇਲਾਵਾ ਪੁਲੀਸ ਨੇ ਵਾਂਟੇਡ ਨੋਟਿਸ ਤੇ ਵੀਡੀਓ ਵੀ ਜਾਰੀ ਕੀਤਾ ਸੀ ਤਾਂ ਕਿ ਲੋਕਾਂ ਤੋਂ ਇਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲੀਸ ਨੇ ਦੱਸਿਆ ਕਿ ਸੀਆਈਡੀ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਅਹਿਮਦਾਬਾਦ ਹਵਾਈ ਅੱਡੇ ਤੋਂ ਕਾਬੂ ਕੀਤੇ ਚਾਰ ਵਿਅਕਤੀਆਂ ਨਾਲ ਟੈਲੀਫੋਨ ’ਤੇ ਸੰਪਰਕ ਕੀਤਾ ਸੀ। -ਪੀਟੀਆਈ

Advertisement

Advertisement
Advertisement