ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਆਪ’ ਵਿੱਚ ਸ਼ਾਮਲ

07:13 AM Sep 19, 2024 IST
‘ਆਪ’ ਵਿਚ ਸ਼ਾਮਲ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ। -ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 18 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੀ ਰਾਜਪੁਰਾ ਇਕਾਈ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਲਗਪਗ ਇਕ ਦਰਜਨ ਅਹੁਦੇਦਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸ਼ਾਮਲ ਹੋਏ ਅਹੁਦੇਦਾਰਾਂ ਦਾ ਵਿਧਾਇਕਾ ਨੀਨਾ ਮਿੱਤਲ ਨੇ ਪਾਰਟੀ ਚਿੰਨ੍ਹ ਦੇਕੇ ਸਨਮਾਨ ਕੀਤਾ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਜਤਿੰਦਰ ਸਿੰਘ ਰੋਮੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਅਮਰਜੀਤ ਅਬਰਾਵਾਂ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਜੋਨੀ ਪ੍ਰਧਾਨ ਐੱਸ.ਸੀ.ਵਿੰਗ ਸਰਕਲ ਬਨੂੜ, ਕੰਵਲਜੀਤ ਸਿੰਘ ਦਬਾਲੀ ਪ੍ਰਧਾਨ ਬੀਸੀ ਵਿੰਗ ਸਰਕਲ ਰਾਜਪੁਰਾ ਦਿਹਾਤੀ, ਧਰਮਪਾਲ ਸਿੰਘ ਮਿਰਜ਼ਾਪੁਰ ਮੌਜੂਦਾ ਪੰਚ, ਧਰਮਿੰਦਰ ਸਿੰਘ ਮੌਜੂਦਾ ਸਰਪੰਚ ਸਧਰੋਰ ਮਾਜਰੀ, ਸਤਵਿੰਦਰ ਸਿੰਘ ਮੌਜੂਦਾ ਸਰਪੰਚ ਮਿਰਜ਼ਾਪੁਰ ਤੇ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਮਿਰਜ਼ਾਪੁਰ ਆਦਿ ਬਿਨਾਂ ਸ਼ਰਤ ਸ਼ਾਮਲ ਹੋਏ ਹਨ। ਇਸ ਮੌਕੇ ਯੂਥ ਆਗੂ ਲਵਿਸ਼ ਮਿੱਤਲ, ਸੀਨੀਅਰ ਆਗੂ ਅਜੇ ਮਿੱਤਲ, ਅਮਰਿੰਦਰ ਮੀਰੀ ਤੇ ਜਗਦੀਪ ਸਿੰਘ ਆਦਿ ਮੌਜੂਦ ਸਨ।

Advertisement

Advertisement