For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਆਪ’ ਵਿੱਚ ਸ਼ਾਮਲ

08:51 AM Sep 23, 2024 IST
ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਆਪ’ ਵਿੱਚ ਸ਼ਾਮਲ
ਅਕਾਲੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਵਿਧਾਇਕ ਵਿਜੈ ਸਿੰਗਲਾ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 22 ਸਤੰਬਰ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਪਿੰਡ ਡੇਲੂਆਣਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਸਬੰਧੀ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਆਪਣੇ ਹੱਥੀਂ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ’ਚੋਂ ਨਿਕਲੀ ਹੋਣ ਕਰਕੇ ਗਰਾਊਂਡ ਦੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਕਰਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਹੈ ਤੇ ਉਨ੍ਹਾਂ ਨੂੰ ਉਹ ਹੱਲ ਕਰਵਾ ਰਹੀ ਹੈ। ਇਸ ਮੌਕੇ ਉਨ੍ਹਾਂ ਕੁਲਵਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ’ਚ ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਬੀਰਬਲ ਸਿੰਘ ਡੇਲੁੂਆਣਾ ਅਤੇ ਪਿੰਡ ਦੇ ਸਾਰੇ ਵਾਲੰਟੀਅਰ ਮੌਜੂਦ ਸਨ।

Advertisement

Advertisement
Advertisement
Author Image

Advertisement