ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਥ ਲਈ ਅਕਾਲੀ ਦਲ ਵਿਚ ਰਲੇਵਾਂ ਕਰਨ ਅਕਾਲੀ ਸੁਧਾਰ ਲਹਿਰ ਦੇ ਆਗੂ: ਬਡੂੰਗਰ

06:29 PM Oct 29, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਬਹੁਤਾਤ ਸ਼੍ਰੋਮਣੀ ਅਕਾਲੀ ਦਲ ਨਾਲ ਹੈ ਜਿਸ ਕਰਕੇ ਅਕਾਲੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਪੰਥਕ ਨਿਰਣੇ ਨੂੰ ਖਿੜੇ ਮੱਥੇ ਪ੍ਰਵਾਨ ਕਰੇ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬਾਹਰੀ ਦਖਲਅੰਦਾਜ਼ੀ ਨੂੰ ਸਿੱਖ ਕੌਮ ਨੇ ਕਦੇ ਵੀ ਬਰਦਾਸ਼ਤ ਨਹੀਂ ਕੀਤਾ। 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੇ ਵੀ ਆਪਣੇ ਪਹਿਲੇ ਸ਼ਾਨਾਮਤੀ ਇਤਿਹਾਸ ’ਤੇ ਮੋਹਰ ਲਗਾਈ ਹੈ ਜਿਸ ਕਰਕੇ ਪੰਥਕ ਨਿਰਣੇ ਨੂੰ ਸਿਰ ਮੱਥੇ ਮੰਨ ਕੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਮਾਂ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ ਹੈ।
ਇਨ੍ਹਾਂ ਨਤੀਜਿਆਂ ਮਗਰੋਂ ਬੀਬੀ ਜਗੀਰ ਕੌਰ ਦੇ ਬਿਆਨ ਨੂੰ ਬੁਖਲਾਹਟ ਦੀ ਨਿਸ਼ਾਨੀ ਦੱਸਦਿਆਂ ਸਾਬਕਾ ਪ੍ਰਧਾਨ ਨੇ ਕਿਹਾ ਕਿ ਇਹ ਨਹੀਂ ਭੁੱਲਣਾ ਚਾਹੀਦਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ (ਬੀਬੀ) ਨੂੰ ਪ੍ਰਧਾਨ ਵੀ ਬਣਾਇਆ ਜਾਂਦਾ ਰਿਹਾ ਹੈ। ਜਿਵੇਂ ਉਦੋਂ ਮੈਂਬਰਾਂ ਵੱਲੋਂ ਉਨ੍ਹਾਂ ਦੇ ਹੱਕ ’ਚ ਭੁਗਤਣ ਦੀ ਕਾਰਵਾਈ ਪੰਥਕ ਨਿਰਣਾ ਸੀ, ਉਵੇਂ ਹੀ ਹੁਣ ਉਨ੍ਹਾਂ ਦੇ ਖਿਲਾਫ਼ ਆਏ ਪੰਥਕ ਨਿਰਣੇ ਨੂੰ ਸਵੀਕਾਰਦਿਆਂ ਬੀਬੀ ਨੂੰ ਅਜਿਹੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Advertisement

Advertisement