ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਰ ਪਿੰਡਾਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ

07:45 AM Aug 27, 2024 IST
ਕਾਂਗਰਸ ’ਚ ਸ਼ਾਮਲ ਹੋਣ ਵਾਲੇ ਆਗੂ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨਾਲ। -ਫੋਟੋ: ਪੰਨੀਵਾਲੀਆ

ਪੱਤਰ ਪ੍ਰੇਰਕ
ਕਾਲਾਂਵਾਲੀ, 26 ਅਗਸਤ
ਹਲਕਾ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਆਪਣੇ ਹਲਕੇ ਦੇ ਚਾਰ ਪਿੰਡਾਂ ਕਾਲਾਂਵਾਲੀ, ਰੋੜੀ, ਅਲੀਕਾਂ ਅਤੇ ਵੈਦਵਾਲਾ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਜਨ ਸੰਪਰਕ ਮੁਹਿੰਮ ਦੌਰਾਨ ਚਾਰੇ ਪਿੰਡਾਂ ਅਤੇ ਆਸ-ਪਾਸ ਦੇ ਕਸਬਿਆਂ ਦੇ ਕਈ ਆਗੂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਕਾਲਾਂਵਾਲੀ ਤੋਂ ਗਗਨਦੀਪ ਸਿੰਘ, ਅਵਤਾਰ ਸ਼ਰਮਾ, ਜਸਪਾਲ ਸਿੰਘ, ਰਾਹੁਲ ਬਾਂਸਲ, ਜਗਦੀਪ ਸਿੰਘ, ਰਮੇਸ਼ ਕੁਮਾਰ, ਰਾਹੁਲ ਸ਼ਰਮਾ ਨੇ ‘ਆਪ’ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਦੋਂ ਕਿ ਪਿੰਡ ਰੋੜੀ ਤੋਂ ਜਗਸੀਰ ਸਿੰਘ, ਤਰਸੇਮ ਠੇਕੇਦਾਰ, ਮਲਕੀਤ ਸਿੰਘ, ਅਜੈਬ ਸਿੰਘ, ਗੁਲਾਬ ਸਿੰਘ, ਚਤਰਾ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਸਿੰਘ ਆਦਿ ਨੇ ਇਨੈਲੋ ਛੱਡ ਕੇ, ਅਲੀਕਾਂ ਢਾਣੀ ਤੋਂ ਲੱਖਾ ਸਿੰਘ, ਅਜਾਇਬ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਗੁਰਨਾਮ ਸਿੰਘ, ਬਲਬੀਰ ਸਿੰਘ ਆਦਿ ਵੀ ਇਨੈਲੋ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਦੋਂ ਕਿ ਪਿੰਡ ਵੈਦਵਾਲਾ ਵਿੱਚ ਪ੍ਰਗਟ ਸਿੰਘ, ਮੇਜਰ ਸਿੰਘ, ਦਵਿੰਦਰ ਸਿੰਘ, ਸੁੱਖਾ ਸਿੰਘ, ਕਰਮਜੀਤ ਸਿੰਘ, ਭਜਨ ਸਿੰਘ, ਹਰਜਿੰਦਰ ਸਿੰਘ, ਰਮੇਸ਼ ਕੁਮਾਰ, ਸਰਦੂਲ ਸਿੰਘ, ਦਰਬਾਰਾ ਸਿੰਘ ਆਦਿ ਨੇ ਵੀ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੀਆਂ ਦਾ ਪਾਰਟੀ ਦਾ ਪਰਨਾ ਪਾ ਕੇ ਸਵਾਗਤ ਕੀਤਾ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਵਿੱਚ ਪ੍ਰਚਾਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਕੇਹਰਵਾਲਾ ਦੇ ਨਾਲ ਲਵਪ੍ਰੀਤ ਸਿੰਘ ਕਾਲਾਂਵਾਲੀ, ਵਰਿੰਦਰ ਨੱਢਾ ਸਹਾਰਨੀ, ਜਸਕਰਨ ਸਿੰਘ, ਭਗਵਾਨ ਸਿੰਘ ਵੈਦਵਾਲਾ, ਨੱਥਾ ਸਿੰਘ, ਗੁਰਜਿੰਦਰ ਸਿੰਘ ਨੇਜਾਡੇਲਾ ਅਤੇ ਅਮਿਤ ਯਾਦਵ ਆਦਿ ਪਤਵੰਤੇ ਹਾਜ਼ਰ ਸਨ।

Advertisement

Advertisement
Advertisement