ਹੋਰਨਾਂ ਰਾਜਸੀ ਧਿਰਾਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ
ਗੁਰਬਖਸ਼ਪੁਰੀ
ਤਰਨ ਤਾਰਨ, 6 ਜਨਵਰੀ
ਕਾਂਗਰਸ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਪਰਿਵਾਰਾਂ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ।
ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਰਕਤ ਸਿੰਘ ਵੋਹਰਾ ਨੇ ਅੱਜ ਇੱਥੇ ਦੱਸਿਆ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਪ੍ਰੇਰਨਾ ਤੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੰਡੀਵਿੰਡ ਪਿੰਡ ਤੋਂ ਜਥੇਦਾਰ ਹਰਜਿੰਦਰ ਸਿੰਘ, ਝੁੱਗੀਆਂ ਨੱਥਾ ਸਿੰਘ ਦੇ ਸਾਬਕ ਸਰਪੰਚ ਦਰਸ਼ਨ ਸਿੰਘ, ਝੁੱਗੀਆਂ ਨੂਰ ਮੁਹੰਮਦ ਦੇ ਸਾਰਜ ਸਿੰਘ, ਜੱਲੋਕੇ ਦੇ ਸਾਬਕ ਸਰਪੰਚ ਮਸਤਾਨ ਸਿੰਘ, ਸੁਰਿੰਦਰ ਸਿੰਘ ਤੇ ਪਿਆਰਾ ਸਿੰਘ ਆਦਿ ਦੇ ਪਰਿਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਅੱਜ ਪੱਟੀ ਵਿੱਚ ਕੀਤੇ ਸਮਾਗਮ ਦੌਰਾਨ ਸਾਬਕ ਵਿਧਾਇਕ ਹਰਮਿੰਦਰ ਸਿੰਘ ਗਿੱਲ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਅੰਦਰ ਇਕ ਮਜ਼ਬੂਤ ਰਾਜਸੀ ਧਿਰ ਦੇ ਤੌਰ ’ਤੇ ਉੱਭਰ ਰਹੀ ਹੈ ਜਿਸ ਦੇ ਛੇਤੀ ਹੀ ਦੇਸ਼ ਦੀ ਵਾਗਡੋਰ ਸੰਭਾਲਣ ਦੀ ਉਮੀਦ ਕੀਤੀ ਜਾ ਰਹੀ ਹੈ|
ਇਸ ਮੌਕੇ ਪਾਰਟੀ ਦੇ ਆਗੂ ਮਨਜੀਤ ਸਿੰਘ ਲਾਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।