ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਦਿੱਲੀ ਵਿੱਚ ਮਿਲਣਗੇ ਇੰਡੀਆ ਗੱਠਜੋੜ ਦੇ ਆਗੂ

07:32 AM Jun 04, 2024 IST
featuredImage featuredImage

ਨਵੀਂ ਦਿੱਲੀ, 3 ਜੂਨ
ਲੋਕ ਸਭਾ ਚੋਣਾਂ ਦਾ ਮੁਲਾਂਕਣ ਕਰਨ ਲਈ ਇੰਡੀਆ ਗੱਠਜੋੜ ਦੇ ਆਗੂ ਮੰਗਲਵਾਰ ਸ਼ਾਮ ਜਾਂ ਬੁੱਧਵਾਰ ਸਵੇਰੇ ਦਿੱਲੀ ਵਿੱਚ ਮੁਲਾਕਾਤ ਕਰਨਗੇ।
ਸੂਤਰਾਂ ਮੁਤਾਬਕ ‘ਇੰਡੀਆ’ ਬਲਾਕ ਦੇ ਆਗੂਆਂ ਨੂੰ ਉਨ੍ਹਾਂ ਦੇ ਸਬੰਧਤ ਸੂਬਿਆਂ ਵਿੱਚ ਵੋਟਾਂ ਦੀ ਗਿਣਤੀ ਖ਼ਤਮ ਹੋਣ ਤੋਂ ਮਗਰੋਂ ਮੰਗਲਵਾਰ ਸ਼ਾਮ ਤੱਕ ਦਿੱਲੀ ਪੁੱਜਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਇਹ ਫ਼ੈਸਲਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਸ਼ਨਿਚਰਵਾਰ ਦੁਪਹਿਰ ਨੂੰ ਹੋਈ ਮੁਲਾਕਾਤ ਦੌਰਾਨ ਵਿਰੋਧੀ ਆਗੂਆਂ ਵੱਲੋਂ ਲਿਆ ਗਿਆ ਸੀ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ‘ਐਕਸ’ ਉੱਤੇ ਪੋਸਟ ਕਰਦਿਆਂ ਲਿਖਿਆ, ‘ਇੰਡੀਆ ਗੱਠਜੋੜ ਦੇ ਆਗੂ ਚੋਣ ਨਤੀਜਿਆਂ ਦੇ ਐਲਾਨ ਮਗਰੋਂ ਸਪੱਸ਼ਟ ਤੌਰ ’ਤੇ ਮੁਲਾਕਾਤ ਕਰਨਗੇ।
ਉਨ੍ਹਾਂ ਚੋਣ ਨਤੀਜੇ ਵਿਰੋਧੀ ਪਾਰਟੀਆਂ ਦੇ ਪੱਖ ’ਚ ਨਾ ਆਉਣ ’ਤੇ ਰੋਸ ਮੁਜ਼ਾਹਰੇ ਕਰਨ ਸਬੰਧੀ ਆ ਰਹੀਆਂ ਖ਼ਬਰਾਂ ਤੋਂ ਇਨਕਾਰ ਕੀਤਾ।
ਵਿਰੋਧੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇੰਡੀਆ ਬਲਾਕ ਲੋਕ ਸਭਾ ਦੀਆਂ ਕੁੱਲ 543 ਸੀਟਾਂ ’ਚੋਂ 295 ਜਿੱਤਣ ਮਗਰੋਂ ਕੇਂਦਰ ’ਚ ਸੱਤਾ ’ਚ ਆ ਰਿਹਾ ਹੈ। ਦੂਜੇ ਪਾਸੇ, ਸੱਤਾਧਾਰੀ ਭਾਜਪਾ ਦਾ ਕਹਿਣਾ ਹੈ ਕਿ ਇਸ ਵੱਲੋਂ ਤੀਜੀ ਵਾਰ ਕੇਂਦਰ ਵਿੱਚ ਸਰਕਾਰ ਬਣਾਈ ਜਾਵੇਗੀ। ਇਸ ਦੌਰਾਨ ਸਾਰੇ ਐਗਜ਼ਿਟ ਪੋਲਾਂ ਨੇ ਵੀ ਭਾਜਪਾ ਨੂੰ ਸਪੱਸ਼ਟ ਤੌਰ ’ਤੇ ਬਹੁਮਤ ਦਿੱਤਾ ਹੈ। ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮੰਗਲਵਾਰ ਨੂੰ ਹੋਣੀ ਹੈ। -ਪੀਟੀਆਈ

Advertisement

Advertisement