ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅੱਜ ਦਰਬਾਰ ਸਾਹਿਬ ਹੋਣਗੇ ਨਤਮਸਤਕ
07:53 AM Aug 07, 2024 IST
ਪੱਤਰ ਪ੍ਰੇਰਕ
ਪਟਿਆਲਾ, 6 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪ੍ਰਜ਼ੀਡੀਅਮ 7 ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗਾ। ਮੈਂਬਰ ਸਵੇਰੇ 11 ਵਜੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮਗਰੋਂ ਮੀਟਿੰਗ ਵੀ ਹੋਵੇਗੀ ਜਿਸ ਵਿਚ ਭਵਿੱਖ ਦੀ ਰਣਨੀਤੀ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਅਕਾਲੀ ਦਲ ਵਿੱਚ ਸੁਧਾਰ ਕਰਨ ਲਈ ਬਣਾਈ ਗਈ ਹੈ। ਇਸ ਲਹਿਰ ਨਾਲ ਵੱਡੀ ਗਿਣਤੀ ਆਮ ਲੋਕ ਤੇ ਪੰਥਕ ਸ਼ਖ਼ਸੀਅਤਾਂ ਜੁੜ ਰਹੀਆਂ ਹਨ। ਲਹਿਰ ਵੱਲੋਂ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ’ਤੇ ਤੋਰੇ ਜਾਣ ਲਈ ਕੰਮ ਕੀਤਾ ਜਾ ਰਿਹਾ ਹੈ।
Advertisement
Advertisement