ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਵਾਇਤੀ ਪਾਰਟੀਆਂ ਦੇ ਆਗੂ ਹੋ ਰਹੇ ਨੇ ‘ਆਪ’ ਵਿੱਚ ਸ਼ਾਮਲ: ਕਟਾਰੂਚੱਕ

06:45 AM Apr 18, 2024 IST
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਐੱਨ ਪੀ ਧਵਨ
ਪਠਾਨਕੋਟ, 17 ਅਪਰੈਲ
ਪਰਮਾਨੰਦ ਵਿੱਚ ਕਰਵਾਏ ਇੱਕ ਸਮਾਗਮ ਦੌਰਾਨ ਕਾਂਗਰਸ ਅਤੇ ਭਾਜਪਾ ਪਾਰਟੀ ਨੂੰ ਅਲਵਿਦਾ ਆਖ ਕੇ 2 ਦਰਜਨ ਦੇ ਕਰੀਬ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਰੋਪੇ ਪਹਿਨਾਏ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ- ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਦੂਸਰੀਆਂ ਪਾਰਟੀਆਂ ਦੇ ਆਗੂ ਪਾਰਟੀ ਦਾ ਪੱਲਾ ਫੜ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਵੀਨ, ਵੰਸ਼, ਠਾਕੁਰ ਕੁਲਦੀਪ, ਰਮਨ ਕੁਮਾਰ, ਬਸ਼ੀਰ ਅਹਿਮਦ, ਵਿਪਨ, ਅਲੀਖਾਂ ਤੋਂ ਰੂਪ ਲਾਲ, ਸੁਲੱਖਣ ਸਿੰਘ ਸਾਬਕਾ ਸਰਪੰਚ ਤੰਗੋਸ਼ਾਹ, ਮੈਂਬਰ ਪੰਚਾਇਤ ਪ੍ਰੀਤਮ ਚੰਦ, ਦਰਸ਼ਨ, ਸਾਵਨ ਸਿੰਘ, ਸੋਨੀ, ਭੋਲਾ ਸਿੰਘ, ਰੋਮੀ ਕੁਮਾਰ, ਸ਼ਿਵੀ, ਰਘਵੀਰ ਸਿੰਘ, ਹਰਵਿੰਦਰ ਸਿੰਘ ਨਿੱਕੂ ਤੇ ਮੁਨੀਸ਼ ਕੁਮਾਰ ਦੇ ਨਾਂ ਪ੍ਰਮੁੱਖ ਹਨ।
ਇਸ ਤੋਂ ਇਲਾਵਾ ਕੁੱਝ ਦਿਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚੋਂ ਪਿੰਡ ਕਟਾਰੂਚੱਕ ਦੀ ਧੀ ਮੌਸਮੀ ਵੱਲੋਂ 500 ਵਿੱਚੋਂ 499 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪਠਾਨਕੋਟ ਦਾ ਨਾਂ ਰੋਸ਼ਨ ਕਰਨ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਉਸ ਦੇ ਘਰ ਜਾ ਕੇ ਉਸ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੌਸਮੀ ਵੱਲੋਂ ਇੱਕ ਗਰੀਬ ਘਰ ਵਿੱਚ ਪੈਦਾ ਹੋ ਕੇ ਅੱਵਲ ਦਰਜਾ ਪ੍ਰਾਪਤ ਕਰਨਾ ਇੱਕ ਬਹੁਤ ਵੱਡੀ ਗੱਲ ਹੈ। ਇਕੱਲਾ ਇਹੀ ਨਹੀਂ ਨਤੀਜੇ ਬਾਅਦ ਮੌਸਮੀ ਨੇ ਨਵੋਦਿਆ ਵਿਦਿਆਲਿਆ ਵਿੱਚ ਦਾਖਲੇ ਲਈ ਹੋਏ ਟੈਸਟ ਵਿੱਚ ਵੀ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ। ਕੈਬਨਿਟ ਮੰਤਰੀ ਨੇ ਉਸ ਨੂੰ ਪੜ੍ਹਾਈ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸ ਦੀ ਮਿਹਨਤ ਤੋਂ ਬਾਕੀ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

Advertisement

Advertisement
Advertisement