For the best experience, open
https://m.punjabitribuneonline.com
on your mobile browser.
Advertisement

ਰਵਾਇਤੀ ਪਾਰਟੀਆਂ ਦੇ ਆਗੂ ਸਿਰਫ਼ ਵਜ਼ੀਰੀਆਂ ਤੱਕ ਸੀਮਤ: ਬਰਾੜ

08:22 AM May 13, 2024 IST
ਰਵਾਇਤੀ ਪਾਰਟੀਆਂ ਦੇ ਆਗੂ ਸਿਰਫ਼ ਵਜ਼ੀਰੀਆਂ ਤੱਕ ਸੀਮਤ  ਬਰਾੜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਮਈ
ਇਸ ਦੌਰਾਨ ਕਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਹ ਇੱਕ ਪੰਜਾਬ ਪੱਖੀ ਸੋਚ ਨੂੰ ਲੈ ਕੇ ਲੋਕ ਸਭਾ ਚੋਣ ਲੜ ਰਹੇ ਹਨ ਕਿਉਂਕਿ ਰਵਾਇਤੀ ਪਾਰਟੀਆਂ ਨੇ ਅੱਜ ਤੱਕ ਸੰਸਦ ਵਿੱਚ ਪੁੱਜ ਕੇ ਇੱਕ ਵੀ ਅਜਿਹਾ ਮੁੱਦਾ ਨਹੀਂ ਉਠਾਇਆ ਜਿਸ ਨਾਲ ਪੰਥ ਅਤੇ ਪੰਜਾਬ ਦਾ ਭਲਾ ਹੋ ਸਕੇ। ਉਨ੍ਹਾਂ ਕਿਹਾ ਕਿ ਅਖੌਤੀ ਪੰਥਕ ਪਾਰਟੀਆਂ ਵੀ ਸੰਸਦ ਵਿੱਚ ਵਜ਼ੀਰੀਆਂ ਹਾਸਲ ਕਰਨ ਤੋਂ ਬਿਨਾਂ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਹੀਂ ਨਿਭਾ ਰਹੀਆਂ। ਇਸ ਕਾਰਨ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਦਾ ਫ਼ੈਸਲਾ ਕਰਨਾ ਪਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪਕ ਖੰਡੂਰ ਨੇ ਦੱਸਿਆ ਕਿ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਸ੍ਰੀ ਬਰਾੜ ਵੱਲੋਂ ਭਲਕੇ 13 ਮਈ ਨੂੰ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਕੇ ਇਯਾਲੀ ਚੌਕ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ। ਸ੍ਰੀ ਬਰਾੜ ਸਵੇਰੇ 9 ਵਜੇ ਗੁਰਦੁਆਰਾ ਨਾਨਕਸਰ ਜਗਰਾਉਂ ਵਿੱਚ ਨਤਮਸਤਕ ਹੋਣ ਤੋਂ ਬਾਅਦ ਕਾਫ਼ਲੇ ਦੇ ਰੂਪ ਵਿੱਚ ਰੋਡ ਸ਼ੋਅ ਕਰ ਕੇ ਮਿਨੀ ਸਕਤਰੇਤ ਲੁਧਿਆਣਾ ਪੁੱਜਣਗੇ। ਇਸ ਦੌਰਾਨ ਵੱਖ-ਵੱਖ ਪੰਥਕ ਸੰਗਠਨਾਂ ਤੋਂ ਇਲਾਵਾ ਪੰਜਾਬ ਪੱਖੀ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਹਾਜ਼ਰ ਹੋਣਗੇ।
ਸ੍ਰੀ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬਾਹਰੀ ਵਿਅਕਤੀ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਵੋਟਰ ਉਨ੍ਹਾਂ ਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਸ ਸਾਲਾਂ ਦੌਰਾਨ ਲੁਧਿਆਣਾ ਦੇ ਸਰਬਪੱਖੀ ਵਿਕਾਸ ਤੇ ਇੱਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਕਦੇ ਵੀ ਆਵਾਜ਼ ਨਹੀਂ ਉਠਾਈ।

Advertisement

Advertisement
Author Image

sukhwinder singh

View all posts

Advertisement
Advertisement
×