For the best experience, open
https://m.punjabitribuneonline.com
on your mobile browser.
Advertisement

ਵੱਖ-ਵੱਖ ਜਥੇਬੰਦੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ

07:34 AM Jan 22, 2024 IST
ਵੱਖ ਵੱਖ ਜਥੇਬੰਦੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ ਵਿਖੇ ‘ਆਪ’ ਵਿੱਚ ਨਵੇਂ ਮੈਂਬਰਾਂ ਨੂੰ ਸ਼ਾਮਲ ਕਰਦੇ ਹੋਏ ਡਾ. ਐੱਸਐੱਸ ਆਹਲੂਵਾਲੀਆ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜਨਵਰੀ
ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਚੰਡੀਗੜ੍ਹ ਦੇ ਵੱਖ-ਵੱਖ ਜਥੇਬੰਦੀਆਂ ਤੇ ਵਾਰਡਾਂ ਤੋਂ ਅਹਿਮ ਸ਼ਖ਼ਸੀਅਤਾਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਰਾਮਲੀਲਾ ਕਮੇਟੀ ਸੈਕਟਰ-45 ਦੇ ਪ੍ਰਧਾਨ ਰਮੇਸ਼ ਰਾਣਾ, ਵਾਰਡ ਨੰਬਰ-34 ਤੋਂ ਰਾਕੇਸ਼ ਸ਼ਰਮਾ ਅਤੇ ਸੁਨੀਤਾ ਭਾਟੀਆ, ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸਨ ਦੇ ਚੇਅਰਮੈਨ ਅਤੇ ਆਰਡਬਲਯੂਏ ਸੈਕਟਰ 40-ਡੀ ਦੇ ਪ੍ਰਧਾਨ ਹਰਬੰਸ ਸਿੰਘ, ਵਾਰਡ ਨੰਬਰ 22 ਤੋਂ ਯੋਗ ਇੰਸਟਰਕਟਰ ਇਕਬਾਲ ਕੌਰ, ਵਾਰਡ 32 ਤੋਂ ਚਤਰ ਸਿੰਘ ਅਤੇ ਸੁਨੀਲ ਸ਼ਰਮਾ ਅਤੇ ਚੰਡੀਗੜ੍ਹ ਆਟੋ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਸ਼ਾਮਲ ਹਨ। ਇਨ੍ਹਾਂ ਨਵੇਂ ਮੈਂਬਰਾਂ ਦਾ ਚੰਡੀਗੜ੍ਹ ‘ਆਪ’ ਦੇ ਸਹਿ-ਇੰਚਾਰਜ ਡਾ. ਐੱਸ.ਐੱਸ. ਆਹਲੂਵਾਲੀਆ ਨੇ ਪਾਰਟੀ ’ਚ ਸਵਾਗਤ ਕੀਤਾ।
ਡਾ. ਆਹਲੂਵਾਲੀਆ ਨੇ ਕਿਹਾ ਕਿ ‘ਆਪ’ ਦੀ ਵਿਕਾਸ ਪੱਖੀ ਸੋਚ ਤੋਂ ਅੱਜ ਹਰ ਵਿਅਕਤੀ ਪ੍ਰਭਾਵਿਤ ਹੈ, ਉਹ ਚਾਹੇ ਆਮ ਹੋਵੇ ਜਾਂ ਖ਼ਾਸ। ‘ਆਪ’ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਲਈ ਉਹ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਨੇ ਅੱਜ ਤੱਕ ਨਹੀਂ ਕੀਤੇ ਸਨ। ‘ਆਪ’ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਲਾਮਿਸਾਲ ਕੰਮ ਕਰਦਿਆਂ ਹਰ ਜ਼ਿਲ੍ਹੇ ’ਚ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੇ ਘਰ ਨੇੜੇ ਹੀ ਸਿੱਖਿਆ ਸਬੰਧੀ ਹਰ ਸੁਵਿਧਾ ਮੁਹੱਈਆ ਹੋਵੇ।

Advertisement

ਭਾਜਪਾ ’ਤੇ ਲੋਕਤੰਤਰ ਦਾ ਘਾਣ ਕਰਨ ਦਾ ਦੋਸ਼ ਲਾਇਆ

ਡਾ. ਆਹਲੂਵਾਲੀਆ ਨੇ ਕਿਹਾ 2021 ’ਚ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਚੰਡੀਗੜ੍ਹ ਵਾਸੀਆਂ ਨੇ ‘ਆਪ’ ਨੂੰ ਸਭ ਤੋਂ ਵੱਧ ਵੋਟਾਂ ਪਾ ਕੇ ਸਭ ਤੋਂ ਵੱਧ ਕੌਂਸਲਰ ਜਿਤਾਏ ਸਨ ਪਰ ਭਾਜਪਾ ਨੇ ਪਿਛਲੇ ਦੋ ਸਾਲਾਂ ਤੋਂ ਲੋਕਤੰਤਰ ਦਾ ਘਾਣ ਕਰਦਿਆਂ ਆਪਣਾ ਮੇਅਰ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਇਸ ਵਾਰ ‘ਇੰਡੀਆ’ ਗੱਠਜੋੜ ‘ਆਪ’ ਅਤੇ ਕਾਂਗਰਸ ਕੋਲ 20 ਕੌਂਸਲਰ ਹਨ, ਜੋ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੇ ਹਨ। ਇਸ ਲਈ ਭਾਜਪਾ ਵੱਲੋਂ ਸਰਕਾਰੀ ਅਧਿਕਾਰੀਆਂ ਦਾ ਸਹਾਰਾ ਲੈ ਕੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਹੀਂ ਹੋਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਜਿਹੜੇ ਮਰਜੀ ਹੱਥਕੰਡੇ ਅਪਣਾ ਲਵੇ, ਪਰ ਮੇਅਰ ‘ਆਪ’ ਦਾ ਹੀ ਬਣੇਗਾ।

Advertisement

Advertisement
Author Image

Advertisement