ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ਵਿੱਚ ਸ਼ਾਮਲ

06:46 AM Sep 26, 2024 IST
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਤੇ ਹੋਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 25 ਸਤੰਬਰ
ਇੱਥੋਂ ਨੇੜਲੇ ਪਿੰਡ ਨਰਾਇਣਗੜ੍ਹ ਵਿੱਚ ਕੁਲਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਕਰਵਾਏ ਸਮਾਗਮ ਵੱਡੀ ਗਿਣਤੀ ਲੋਕਾਂ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਸ਼ਿਰਕਤ ਕੀਤੀ। ਉਨ੍ਹਾਂ ਪੰਚਾਇਤੀ ਚੋਣਾਂ ਲਈ ਕੁਲਜੀਤ ਸਿੰਘ ਨਰਾਇਣਗੜ੍ਹ ਨੂੰ ਥਾਪੜਾ ਵੀ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਵਿਧਾਇਕ ਨੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਸਹਿਯੋਗ ਦਾ ਭਰੋਸਾ ਦਿੱਤਾ। ਸ੍ਰੀ ਵੜਿੰਗ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੁਲਜੀਤ ਸਿੰਘ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਬਚਨ ਸਿੰਘ, ਸੀਨੀਅਰ ਆਗੂ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਸੁਖਚੈਨ ਸਿੰਘ ਦੀਵਾ, ਐਡਵੋਕੇਟ ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement