ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਛੱਡਣ ਵਾਲੇ ਆਗੂ ਮੁੜ ਪਾਰਟੀ ਵਿੱਚ ਨਹੀਂ ਕੀਤੇ ਜਾਣਗੇ ਸ਼ਾਮਲ: ਰੰਧਾਵਾ

07:47 AM Sep 09, 2024 IST

ਪੱਤਰ ਪ੍ਰੇਰਕ
ਪਠਾਨਕੋਟ, 8 ਸਤੰਬਰ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੀ ਆਗੂ ਕਾਂਗਰਸ ਨੂੰ ਅਲਵਿਦਾ ਆਖ ਕੇ ਗਏ ਸਨ, ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਵਾਰ ਭਾਜਪਾ ਦਾ ਸੰਸਦ ਵਿੱਚ ਬਹੁਮਤ ਸੀ ਜਿਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨਮਾਨੀਆਂ ਕੀਤੀਆਂ ਪਰ ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੂੰ ਅਜਿਹਾ ਕੁਝ ਨਹੀਂ ਕਰਨ ਦੇਣਗੇ ਜੋ ਦੇਸ਼ ਹਿਤ ਵਿੱਚ ਨਹੀਂ ਹੋਵੇਗਾ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਉੱਪਰ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਵੀ ਜੁਮਲੇਬਾਜ਼ੀ ਵਾਲੀ ਸਰਕਾਰ ਹੋ ਨਿੱਬੜੀ ਹੈ ਅਤੇ ਪੰਜਾਬ ਦੇ ਲੋਕ ਸਭ ਜਾਣ ਚੁੱਕੇ ਹਨ ਕਿ ਇਸ ਸਰਕਾਰ ਦੇ ਪੱਲੇ ਕੁਝ ਵੀ ਨਹੀਂ ਹੈ। ਜ਼ਿਕਰਯੋਗ ਹੈ ਕਿ ਸ੍ਰੀ ਰੰਧਾਵਾ ਲੰਘੀ ਰਾਤ ਇੱਥੇ ਮੰਦਰ ਮਾਤਾ ਆਸ਼ਾਪੁਰਨੀ ਵੱਲੋਂ ਕਰਵਾਏ ਗਏ ਜਗਰਾਤੇ ਵਿੱਚ ਸ਼ਾਮਲ ਹੋਏ।

Advertisement

Advertisement