ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮ ਦੀ ਚੜ੍ਹਦੀਕਲਾ ਲਈ ਇਕਜੁੱਟ ਹੋਣ ਸਿੱਖ: ਜਥੇਦਾਰ

08:58 AM Jun 23, 2024 IST
ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਜੂਨ
ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਲਈ ਪ੍ਰੇਰਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮੀਰੀ-ਪੀਰੀ ਦਾ ਸਿਧਾਂਤ ਬਖਸ਼ ਕੇ ਸਿੱਖ ਕੌਮ ਨੂੰ ਜ਼ੁਲਮ ਖ਼ਿਲਾਫ਼ ਲੜਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਆਖਿਆ ਕਿ ਉਸ ਵੇਲੇ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਕਹਿ ਕੇ ਉਸ ਵੱਲੋਂ ਕੀਤੇ ਜ਼ੁਲਮ ਦਾ ਵਿਰੋਧ ਕੀਤਾ ਸੀ। ਛੇਵੇਂ ਗੁਰੂ ਨੇ ਇਸੇ ਸਿਧਾਂਤ ਦੀ ਰੌਸ਼ਨੀ ਵਿੱਚ ਸਿੱਖਾਂ ਨੂੰ ਚੜ੍ਹਦੀ ਕਲਾ ਵਿੱਚ ਲਿਜਾਣ ਲਈ ਮੀਰੀ ਪੀਰੀ ਦੇ ਸਿਧਾਂਤ ਨੂੰ ਅਮਲੀ ਰੂਪ ਵਿੱਚ ਸਾਕਾਰ ਕੀਤਾ ਅਤੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ।
ਉਨ੍ਹਾਂ ਨੇ ਸਿੱਖ ਕੌਮ ਨੂੰ ਸਿੱਖੀ ਦੇ ਇਸ ਸਿਧਾਂਤ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ ਵੀ ਹਾਜ਼ਰ ਸੀ।

Advertisement

Advertisement