For the best experience, open
https://m.punjabitribuneonline.com
on your mobile browser.
Advertisement

ਲੋਕਾਂ ਨੂੰ ਪਾਣੀ ’ਚ ਛੱਡ ਸੈਰ ’ਤੇ ਨਿਕਲੇ ਭਗਵੰਤ ਮਾਨ: ਹਰਸਿਮਰਤ

07:20 AM Jul 19, 2023 IST
ਲੋਕਾਂ ਨੂੰ ਪਾਣੀ ’ਚ ਛੱਡ ਸੈਰ ’ਤੇ ਨਿਕਲੇ ਭਗਵੰਤ ਮਾਨ  ਹਰਸਿਮਰਤ
Advertisement

ਪੱਤਰ ਪ੍ਰੇਰਕ
ਮਾਨਸਾ, 18 ਜੁਲਾਈ
ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਹੜ੍ਹਾਂ ਵਿੱਚ ਝੰਬੇ ਲੋਕਾਂ ਦਾ ਹਾਲ ਜਾਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਬੰਗਲੂਰੂ ਦੀਆਂ ਸੈਰਾਂ ਕਰ ਰਹੇ ਹਨ। ਉਨ੍ਹਾਂ ਅੱਜ ਹੜ੍ਹਾਂ ਦੇ ਪਾਣੀ ’ਚ ਘਿਰੇ ਪਿੰਡ ਰਿਉਂਦ ਕਲਾਂ, ਗੰਢੂ ਖੁਰਦ ਤੇ ਰਿਉਂਦ ਖੁਰਦ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਹੜ੍ਹਾਂ ਦਾ ਪਾਣੀ ਅਜੇ ਵੀ ਮਾਨਸਾ ਜ਼ਿਲ੍ਹੇ ਵਿੱਚ ਵੱਡੀ ਤਬਾਹੀ ਮਚਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਪ੍ਰਬੰਧ ਨਾ ਕਾਫੀ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਮੁਸੀਬਤ ਵਿੱਚ ਛੱਡ ਕੇ ਸੈਰ ਕਰ ਰਹੇ ਹਨ।

Advertisement

Advertisement
Tags :
Author Image

sukhwinder singh

View all posts

Advertisement
Advertisement
×