ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੈਚਰਰਾਰ ਖੁਦਕੁਸ਼ੀ ਮਾਮਲਾ: ਪਰਿਵਾਰ ਵੱਲੋਂ ਡੀਐੱਸਪੀ ਦਫ਼ਤਰ ਦਾ ਘਿਰਾਓ

08:48 AM Jul 22, 2024 IST
ਡੀਐੱਸਪੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ ਤੇ ਹੋਰ।

ਕਰਮਵੀਰ ਸਿੰਘ ਸੈਣੀ
ਮੂਨਕ, 21 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾਂ ਕਲਾਂ ਦੇ ਲੈਕਚਰਾਰ ਧਰਮਵੀਰ ਸੈਣੀ ਦੇ ਖੁਦਕੁਸ਼ੀ ਮਾਮਲੇ ਵਿੱਚ 18 ਦਿਨ ਬੀਤਣ ਦੇ ਬਾਵਜੂਦ ਇੱਕ ਵੀ ਮੁਲਜ਼ਮ ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਪਰਿਵਾਰ ਅਤੇ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਵੱਲੋਂ ਡੀਐੱਸਪੀ ਦਫ਼ਤਰ ਮੂਨਕ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਸੜਕ ’ਤੇ ਆਵਾਜਾਈ ਠੱਪ ਕਰ ਕੇ ਡੀਐੱਸਪੀ ਮੂਨਕ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੀੜਤ ਪਰਿਵਾਰਕ ਨੇ ਪੁਲੀਸ ਪ੍ਰਸ਼ਾਸਨ ’ਤੇ ਮੁਲਜ਼ਮਾਂ ਨਾਲ ਮਿਲੀ ਭੁਗਤ ਹੋਣ ਦਾ ਦੋਸ਼ ਲਾਇਆ। ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਡੀਟੀਐੱਫ ਅਤੇ ਕਿਸਾਨ ਆਗੂਆਂ ਨੇ ਧਰਮਵੀਰ ਸੈਣੀ ਨੂੰ ਮਾਨਸਿਕ ਰੋਗੀ ਕਹੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਡੀਐੱਸਪੀ ਪੀਐੱਸ ਗਰੇਵਾਲ ਨੇ ਇੱਕ ਹਫ਼ਤੇ ਦਾ ਹੋਰ ਸਮਾਂ ਮੰਗਦਿਆਂ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਡੀਐੱਸਪੀ ਦੇ ਭਰੋਸੇ ਮਗਰੋਂ ਧਰਨਾ ਖ਼ਤਮ ਕੀਤਾ ਗਿਆ। ਪੀੜਤ ਪਰਿਵਾਰ ਅਤੇ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜੇ ਇੱਕ ਹਫ਼ਤੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪਰਿਵਾਰ, ਪਿੰਡ, ਪੰਚਾਇਤਾਂ ਅਤੇ ਜਥੇਬੰਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਧਰਮਵੀਰ ਸੈਣੀ ਦੀ ਪਤਨੀ ਰਣਜੀਤ ਕੌਰ, ਪੁੱਤਰ ਦਿਪਇੰਦਰ ਸੈਣੀ, ਭਰਾ ਮਹਾਂਵੀਰ ਸੈਣੀ, ਜੈ ਪਾਲ ਸੈਣੀ, ਮਹਾਵੀਰ ਸਿੰਘ ਸੈਣੀ, ਰੋਸ਼ਨ ਲਾਲ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ। ਜਥੇਬੰਦੀ ਦੇ ਆਗੂ ਜਗਦੀਸ਼ ਕੁਮਾਰ ਜੱਗੀ ਸੂਬਾ ਪ੍ਰਧਾਨ, ਇੰਦਰਪਾਲ ਸਿੰਘ ਢਿੱਲੋਂ ਸੂਬਾ ਸਕੱਤਰ, ਦਵਿੰਦਰ ਸਿੰਘ ਪ੍ਰਬੰਧਕ ਸਕੱਤਰ, ਬਲਵਿੰਦਰ ਸਿੰਘ ਜੱਸਲ, ਅਮਰਿੰਦਰ ਸਿੰਘ ਬਾਬਾ, ਨਾਇਬ ਸਿੰਘ, ਵਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਚੱਪੜ, ਜਗਮੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement